Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਸਿਹਤ ਦਾ ਹਾਲ ਜਾਣਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਲੁਧਿਆਣਾ ਸਥਿਤ ਡੀਐਮਸੀ ਹਸਪਤਾਲ ਵਿਚ ਦਾਖ਼ਲ ਬਾਪੂ ਸੂਰਤ ਸਿੰਘ ਨੂੰ ਮਿਲਣ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨਾਲ ਨਿਆਂ ਨਹੀਂ ਕੀਤਾ ਜਾ ਰਿਹਾ, ਜਿਸ ਨੂੰ ਲੈ ਕੇ ਬਾਪੂ ਸੂਰਤ ਸਿੰਘ ਬਜ਼ੁਰਗ ਅਵਸਥਾ ਵਿਚ ਹੁੰਦਿਆਂ ਵੀ ਨਿਆਂ ਲਈ ਜੰਗ ਲੜ ਰਹੇ ਹਨ। ਉਨ੍ਹਾਂ ਬਾਪੂ ਸੂਰਤ ਸਿੰਘ ਦੀ ਦ੍ਰਿੜ੍ਹਤਾ, ਸਿਦਕ ਅਤੇ ਹਿੰਮਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਸੰਘਰਸ਼ ਦੀ ਪ੍ਰੋੜਤਾ ਕਰਦੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਯਤਨਾਂ ਨੂੰ ਜਾਰੀ ਰੱਖਣ ਦੀ ਵਚਨਬੱਧਤਾ ਵੀ ਪ੍ਰਗਟਾਉਂਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਅਤੇ ਬਾਪੂ ਸੂਰਤ ਸਿੰਘ ਦੀ ਮਨਸ਼ਾ ਇੱਕੋ ਜਿਹੀ ਹੈ ਅਤੇ ਇਸ ਪੰਥਕ ਕਾਰਜ ਲਈ ਜਿਹੜੀਆਂ ਵੀ ਧਿਰਾਂ ਸਰਗਰਮ ਹਨ ਸਭ ਦਾ ਸਤਿਕਾਰ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ’ਤੇ ਸਰਕਾਰਾਂ ਨੇ ਜਾਣਬੁਝ ਕੇ ਘੇਸਲ ਵੱਟੀ ਹੋਈ ਹੈ, ਪਰ ਸਿੱਖ ਪੰਥ ਇਨਸਾਫ ਮਿਲਣ ਤੱਕ ਸੰਘਰਸ਼ ਜਾਰੀ ਰੱਖੇਗਾ। ਇਸ ਮੌਕੇ ਬਾਪੂ ਸੂਰਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੰਥਕ ਸੇਵਾਵਾਂ ਲਈ ਸਨਮਾਨ ਦਿੱਤਾ।

Related posts

ਵਿਧਾਇਕਾ ਮਾਣੂੰਕੇ ਵੱਲੋਂ ਪਿੰਡ ਤਿਹਾੜਾ ਦੇ ਖੇਡ ਗਰਾਊਂਡ ਦਾ ਉਦਘਾਟਨ

admin

ਭਗਵੰਤ ਮਾਨ ਖੁਦ ਵੀ ਪਾਰਟੀ ਬਦਲ ਸਕਦੇ – ਬਿਕਰਮ ਸਿੰਘ ਮਜੀਠੀਆ

admin

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

Bunty