Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੇ ਗ੍ਰੰਥੀ ਸਿੰਘ ਨਾਲ ਵਾਪਰੀ ਘਟਨਾ ਦੀ ਕੀਤੀ ਨਿੰਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਨਿਭਾਅ ਰਹੇ ਗਿਆਨੀ ਦਇਆ ਸਿੰਘ ਨਾਲ ਵਾਪਰੀ ਲੁੱਟਖੋਹ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਕਾਰਨ ਉਥੇ ਵੱਸ ਰਹੇ ਸਿੱਖ ਅਸੁਰੱਖਿਅਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਈ ਦਇਆ ਸਿੰਘ ਨੂੰ ਆਪਣੇ ਸਾਥੀ ਸਿੰਘ ਨਾਲ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ ਵੱਲ ਜਾਂਦਿਆਂ ਰਸਤੇ ਵਿਚ ਬੰਦੂਕ ਦੀ ਨੋਕ ’ਤੇ ਬੰਦੀ ਬਣਾ ਕੇ ਲੁੱਟ ਕਰਨੀ ਸਿੱਖਾਂ ਨੂੰ ਡਰਾਉਣ ਵਾਲੀ ਘਟੀਆ ਹਰਕਤ ਹੈ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਤੁਰੰਤ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਸਿੱਖਾਂ ਅੰਦਰ ਬੇਗਾਨਗੀ ਦੀ ਭਾਵਨਾ ਨਾ ਪਨਪੇ।

Related posts

ਦੇਸ਼ ਭਗਤੀ ਦੇ ਜਜ਼ਬੇ ਨਾਲ ਆਜ਼ਾਦੀ ਦਿਵਸ ਬੜ੍ਹੇ ਹੀ ਉਤਸ਼ਾਹ ਨਾਲ ਮਨਾਇਆ

admin

ਈਰਾਨ ਦਾ ਵਫ਼ਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਾ ਵਫ਼ਦ ਨੇ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਕੀਤੀ ਮੁਲਾਕਾਤ

Bunty

ਭਗਵੰਤ ਮਾਨ ਬਣਿਆ ‘ਆਪ’ ਵਲੋਂ ਪੰਜਾਬ ਦਾ ਮੁੱਖ-ਮੰਤਰੀ ਉਮੀਦਵਾਰ !

Bunty