Punjab

ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 900 ਸ਼ਰਧਾਲੂਆਂ ਦੀ ਭੇਜੀ ਲਿਸਟ ਵਿੱਚੋਂ 705 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 195 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 900 ਸ਼ਾਰਧਾਲੂਆਂ ਦੇ ਪਾਸਪੋਰਟ ਵੀਜੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 195 ਨਾਮ ਕੱਟ ਕੇ ਕੇਵਲ 705 ਸ਼ਾਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਇਸ ਲਈ ਕੇਂਦਰ ਅਤੇ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਵੱਧ ਤੋਂ ਵੱਧ ਨਾਮਾਂ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸ਼ਰਧਾਲੂਆਂ ਦੇ ਨਾਮ ਕੱਟੇ ਗਏ ਹਨ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।

Related posts

ਦੋ ਧਿਰਾਂ ਵਿਚਾਲੇ ਹੋਏ ਟਕਰਾਅ ਦੇ ਮਾਮਲੇ ‘ਚ ਬਰਜਿੰਦਰ ਸਿੰਘ ਪਰਵਾਨਾ, ਸ਼ੰਕਰ ਭਾਰਦਵਾਜ ਤੇ ਗੱਗੀ ਪੰਡਿਤ ਸਮੇਤ 6 ਗ੍ਰਿਫ਼ਤਾਰ-ਆਈ.ਜੀ. ਛੀਨਾ

Bunty

ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮੌਕੇ ਸੋਹਾ ਪ੍ਰਦਰਸ਼ਨੀ ਲਗਾਈ ਗਈ

admin

ਮੁੱਖ ਮੰਤਰੀ ਚੰਨੀ ਪੁੱਜੇ ਬਠਿੰਡਾ, ਸੁੰਡੀ ਨਾਲ ਪ੍ਰਭਾਵਿਤ ਫ਼ਸਲਾਂ ਦਾ ਲਿਆ ਜਾਇਜ਼ਾ

Bunty