Punjab

ਸਕੂਲਾਂ ਅਤੇ ਦਫ਼ਤਰਾਂ ‘ਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਸਕੂਲਾਂ ਅਤੇ ਦਫ਼ਤਰਾਂ ਵਿੱਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣ ਦੇ ਸਮਾਗਮ ਦੌਰਾਨ।

ਮੋਗਾ – ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਅੱਜ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿੱਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਜ਼ਿਲ੍ਹਾ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ,ਕੋ ਕਨਵੀਨਰ ਲਖਵਿੰਦਰ ਮਾਨ ਅਤੇ ਸਟੇਟ ਕੋ ਕਨਵੀਨਰ ਕਰਮਜੀਤ ਸਿੰਘ ਤਾਮਕੋਟ ਦੀ ਅਗਵਾਈ ਹੇਠ ਫੂਕੀਆਂ ਗਈਆਂ।

ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਮੁੱਖ-ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐਸ.ਓ.ਪੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਿਤਮਜਰੀਫੀ ਇਹ ਹੈ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ। ਉਹਨਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾ ਰਹੀ ਹੈ, ਉਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐਨ.ਪੀ.ਐਸ ਦੇ ਖਾਤੇ ਬੰਦ ਕਰਕੇ ਜੀ.ਪੀ.ਐਫ ਦੇ ਖਾਤੇ ਤੁਰੰਤ ਖੋਲੇ।

ਇਸ ਮੌਕੇ ਗੁਰਦੀਪ ਬਰਨਾਲਾ, ਬੇਅੰਤ ਰੜ, ਜਸਵਿੰਦਰ ਜੋਗਾ, ਗੁਰਜੰਟ ਨੰਗਲ, ਜਨਕ ਸਮਾਓਂ, ਜਤਿੰਦਰ ਪਾਲ ਭੀਖੀ, ਰਾਜਵਿੰਦਰ ਬੈਹਣੀਵਾਲ, ਹੀਰਾ ਲਾਲ, ਜਗਤਾਰ ਸਿੰਘ, ਸੁਖਪ੍ਰੀਤ ਸਿੰਘ, ਜਗਸੀਰ ਸਿੰਘ, ਕ੍ਰਿਸ਼ਨ ਸਿੰਘ, ਏਕਮ ਸਿੰਘ, ਸਰਬਜੀਤ ਕੌਰ, ਕਿਰਨਜੀਤ ਕੌਰ, ਬੇਅੰਤ ਕੌਰ, ਅਮਰਪਾਲ ਕੌਰ, ਦਿਸ਼ਾ ਰੀਨਾ ਰਾਣੀ, ਸ਼ਿਵਾਨੀ ਸ਼ਰਮਾ, ਗਗਨਦੀਪ ਕੌਰ, ਰਣਜੀਤ ਕੌਰ, ਗੁਰਜੀਤ ਰੜ, ਸੁਖਵਿੰਦਰ ਮਾਖਾ, ਹਰਜਿੰਦਰ ਅਨੂਪਗੜ੍ਹ, ਕੁਲਦੀਪ ਅੱਕਾਂਵਾਲੀ, ਇਕਬਾਲ ਉੱਭਾ, ਕਸ਼ਮੀਰ ਰੜ, ਈਸ਼ਵਰ ਦਾਸ, ਜਸਵੰਤ ਕਾਹਨੇਵਾਲਾ, ਹਰਦੀਪ ਮੱਤੀ, ਚਮਕੌਰ ਹੀਰੋਂ, ਰਾਜ ਹੀਰੋ, ਸੁਖਵੰਤ ਸਮਾਓ, ਅਜੈਬ ਕੁਸਲਾ, ਪ੍ਰਭੂ ਰਾਮ, ਸਹਿਦੇਵ ਸਿੰਘ ਆਦਿ ਹਾਜ਼ਰ ਸਨ।

Related posts

ਪਿਛਲੇ ਸਾਲ ਦੇ ਮੁਕਾਬਲੇ, ਦੀਵਾਲੀ ‘ਤੇ ਪੰਜਾਬ ਦਾ AQI 22.8% ਸੁਧਰਿਆ

Bunty

ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ  – ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Bunty

ਗ਼ਲਤੀ ਨਾਲ ਭਾਰਤ ਅੰਦਰ ਦਾਖਲ ਹੋਏ ਪਾਕਿ ਨਾਗਰਿਕ ਨੂੰ ਬੀਐੱਸਐੱਫ ਨੇ ਪਾਕਿ ਰੇਂਜ਼ਰਜ਼ ਹਵਾਲੇ ਕੀਤਾ

Bunty