ਅੰਮ੍ਰਿਤਸਰ – ਖਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵੱਲੋਂ ਫੈਕਲਟੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ ਗਿਆ ਜਿਸਦਾ ਉਦੇਸ਼ ਗਿਆਨ ਦਾ ਅਦਾਨ-ਪ੍ਰਦਾਨ ਅਤੇ ਅਕਾਦਮਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ। ਇਸ ਸਮਾਰੋਹ ’ਚ ਟੈਕਨੀਕਲ ਯੂਨੀਵਰਸਿਟੀ ਆਫ਼ ਇਲਮੀਨਾਉ, ਜਰਮਨੀ ਦੇ ਡਾ. ਜੁਰਗਨ ਨੋਟਜਲ ਨੇ ਸ਼ਿਰਕਤ ਕੀਤੀ।
ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਅਤੇ ਸਕੂਲ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਮੁੱਖੀ ਡਾ. ਹਰਭਜਨ ਸਿੰਘ ਰੰਧਾਵਾ ਅਤੇ ਕੋ-ਕੋਆਰਡੀਨੇਟਰ ਡਾ. ਮਨੀ ਅਰੋੜਾ ਨਾਲ ਮਿਲ ਕੇ ਡਾ. ਨੋਟਜਲ ਨੂੰ ਮੋਮੈਂਟੋਂ ਦੇ ਕੇ ਸਵਾਗਤ ਕੀਤਾ।
ਇਸ ਮੌਕੇ ਡਾ. ਭਾਟੀਆ ਨੇ ਉਕਤ ਪ੍ਰੋਗਰਾਮ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਅਜਿਹੇ ਉਪਰਾਲਿਆਂ ਨੂੰ ਪ੍ਰੋਫੈਸ਼ਨਲ ਵਿਕਾਸ ਲਈ ਲਾਭਕਾਰੀ ਦੱਸਿਆ। ਇਸ ਮੌਕੇ ਡਾ. ਰੰਧਾਵਾ ਨੇ ਡਾ. ਨੋਟਜਲ ਦੇ ਕੀਮਤੀ ਯੋਗਦਾਨ ਲਈ ਧੰਨਵਾਦ ਕੀਤਾ ਅਤੇ ਹਿੱਸਾ ਲੈਣ ਵਾਲੇ ਅਧਿਆਪਕਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਇਹ ਸਮਾਰੋਹ ਸਵਾਲ ਜਵਾਬ ਨਾਲ ਖਤਮ ਹੋਇਆ ਜਿਸ ’ਚ ਪ੍ਰਤੀਭਾਗੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਮਾਰੋਹ ’ਚ ਪ੍ਰੋ: ਸੁਖਵਿੰਦਰ ਕੌਰ, ਡਾ. ਮਨੀ ਅਰੋੜਾ, ਪ੍ਰੋ: ਪ੍ਰਭਜੋਤ ਕੌਰ, ਡਾ. ਅਨੁਰੀਤ ਕੌਰ ਆਦਿ ਤੋਂ ਇਲਾਵਾ ਹੋਰ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।