India

ਸਤਨਾਮ ਸਿੰਘ ਸੰਧੂ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ, ਪੀ.ਐੱਮ. ਮੋਦੀ ਨੇ ਦਿੱਤੀ ਵਧਾਈ

ਨਵੀਂ ਦਿੱਲੀ – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਲਈ ਨਾਮਜ਼ਦ ਕੀਤਾ ਹੈ। ਇਸ ਫ਼ੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਪੀ.ਐੱਮ. ਨੇ ’ਐਕਸ’ ’ਤੇ ਲਿਖਿਆ,’’ਮੈਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਚੁਣਿਆ ਹੈ। ਸਤਨਾਮ ਸਿੰਘ ਇਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸਮਾਜਿਕ ਵਰਕਰ ਵਜੋਂ ਜਾਣੇ ਜਾਂਦੇ ਹਨ। ਉਹ ਵੱਖ-ਵੱਖ ਤਰੀਕਿਆਂ ਨਾਲ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸੇਵਾ ਕਰ ਰਹੇ ਹਨ।’’ ਪੀ.ਐੱਮ. ਮੋਦੀ ਨੇ ਕਿਹਾ,’’ਸਤਨਾਮ ਸਿੰਘ ਨੇ ਹਮੇਸ਼ਾ ਰਾਸ਼ਟਰੀ ਏਕਤਾ ਨੂੰ ਅੱਗੇ ਵਧਾਇਆ ਅਤੇ ਪ੍ਰਵਾਸੀ ਭਾਰਤੀਆਂ ਦੇ ਨਾਲ ਵੀ ਕੰਮ ਕੀਤਾ ਹੈ। ਮੈਂ ਉਨ੍ਹਾਂ ਦੀ ਸੰਸਦੀ ਯਾਤਰਾ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਮੈਨੂੰ ਭਰੋਸਾ ਹੈ ਕਿ ਰਾਜ ਸਭਾ ਦੀ ਕਾਰਵਾਈ ਉਨ੍ਹਾਂ ਦੇ ਵਿਚਾਰਾਂ ਨਾਲ ਭਰਪੂਰ ਹੋਵੇਗੀ। ਸਤਨਾਮ ਸਿੰਘ ਸੰਧੂ ਨੇ ਸਾਲ 2001 ’ਚ ਮੋਹਾਲੀ ਦੇ ਲਾਂਡਰਾਂ ’ਚ ਚੰਡੀਗੜ੍ਹ ਗਰੁੱਪ ਆਫ਼ ਕਾਲਜ (ਸੀ.ਜੀ.ਸੀ.) ਦੀ ਨੀਂਹ ਰੱਖੀ ਸੀ।

Related posts

ਜੰਮੂ ਕਸ਼ਮੀਰ ’ਚ ਕੰਟਰੋਲ ਰੇਖਾ ’ਤੇ ਘੁਸਪੈਠ ਨਾਕਾਮ, ਦੋ ਅਤਿਵਾਦੀ ਮਾਰੇ

Bunty

ਜੰਮੂ-ਕਸ਼ਮੀਰ ‘ਚ ਗੁਲਾਮ ਨਬੀ ਆਜ਼ਾਦ ਨਾਲ ਹੋ ਸਕਦਾ ਹੈ ਇਕ ਹੋਰ ਚਿਹਰਾ ਖ਼ਾਸ

Bunty

ਮੌਜੂਦਾ ਵਿਸ਼ਵ ਵਿਵਸਥਾ ਵਿੱਚ ਗਾਂਧੀਵਾਦੀ ਫਲਸਫਾ ਵਧੇਰੇ ਪ੍ਰਸੰਗਿਕ ਹੋ ਗਿਆ ਹੈ: ਲੋਕ ਸਭਾ ਸਪੀਕਰ

Bunty