Sport

ਸਪੇਨ ’ਚ 15 ਤੋਂ 22 ਤੱਕ ਹੋਣ ਵਾਲੇ 5 ਦੇਸ਼ਾਂ ਦੇ ਹਾਕੀ ਟੂਰਨਾਮੈਂਟ ਲਈ 24 ਮੈਂਬਰੀ ਭਾਰਤੀ ਟੀਮ ਦਾ ਐਲਾਨ

ਨਵੀਂ ਦਿੱਲੀ – ਤਜਰਬੇਕਾਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ 15 ਤੋਂ 22 ਦਸੰਬਰ ਤੱਕ ਸਪੇਨ ਦੇ ਵੈਲੇਂਸੀਆ ਵਿਚ ਹੋਣ ਵਾਲੇ ਪੰਜ ਦੇਸ਼ਾਂ ਦੇ ਟੂਰਨਾਮੈਂਟ ਵਿਚ 24 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰੇਗਾ। ਟੀਮ ਵਿੱਚ ਨੌਜਵਾਨ ਅਤੇ ਤਜਰਬੇਕਾਰ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਸੁਮਿਤ ਅਤੇ ਅਮਿਤ ਰੋਹੀਦਾਸ ਉਪ ਕਪਤਾਨ ਹੋਣਗੇ। ਟੂਰਨਾਮੈਂਟ ਵਿੱਚ ਭਾਰਤ ਦਾ ਸਾਹਮਣਾ ਸਪੇਨ, ਜਰਮਨੀ, ਫਰਾਂਸ ਅਤੇ ਬੈਲਜੀਅਮ ਨਾਲ ਹੋਵੇਗਾ।
ਭਾਰਤੀ ਟੀਮ: ਗੋਲਕੀਪਰ: ਪੀਆਰ ਸ਼੍ਰੀਜੇਸ਼, ਕ੍ਰਿਸ਼ਨ ਬਹਾਦੁਰ ਪਾਠਕ, ਸੂਰਜ ਕਰਕੇਰਾ, ਡਿਫੈਂਡਰ: ਹਰਮਨਪ੍ਰੀਤ ਸਿੰਘ (ਕਪਤਾਨ), ਜਰਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਅਮਿਤ ਰੋਹੀਦਾਸ, ਵਰੁਣ ਕੁਮਾਰ, ਸੁਮਿਤ, ਸੰਜੇ ਅਤੇ ਨੀਲਮ ਸੰਜੀਪ, ਮਿਡਫੀਲਡਰ: ਯਸ਼ਦੀਪ ਸਿਵਾਚ, ਵਿਵੇਕ ਸਾਗਰ ਪ੍ਰਸਾਦ, ਨੀਲਕੰਤਾ ਸ਼ਰਮਾ, ਰਾਜਕੁਮਾਰ ਪਾਲ, ਸ਼ਮਸ਼ੇਰ ਸਿੰਘ, ਰਵੀਚੰਦਰ ਸਿੰਘ ਮੋਇਰੰਗਥਮ, ਫਾਰਵਰਡ: ਮਨਦੀਪ ਸਿੰਘ, ਅਭਿਸ਼ੇਕ, ਸੁਖਜੀਤ ਸਿੰਘ, ਲਲਿਤ ਕੁਮਾਰ ਉਪਾਧਿਆਏ, ਕਾਰਤੀ ਸੇਲਵਮ, ਦਿਲਪ੍ਰੀਤ ਸਿੰਘ, ਅਕਾਸ਼ਦੀਪ ਸਿੰਘ।

Related posts

ਟਰਾਂਸਜੈਂਡਰ ਔਰਤਾਂ ਓਲੰਪਿਕ ਵਿੱਚ ਹਿੱਸਾ ਨਹੀਂ ਲੈ ਸਕਣਗੀਆਂ

admin

ਮਾਰਕ ਟੇਲਰ ਓਵਲ ‘ਚ ਨਵਾਂ ਪੈਵਿਲਿਅਨ ਅਤੇ ਨਵੇਂ ਗ੍ਰੈਂਡਸਟੈਂਡ ਦੀ ਓਪਨਿੰਗ

admin

ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਟੀ-20 ਵਿਸ਼ਵ ਕੱਪ 2026 ‘ਚ ਹਰਾ ਕੇ ਕਾਇਮ ਕੀਤੇ ਕਈ ਨਵੇਂ ਰਿਕਾਰਡ

admin