India

ਸਭਿਅਕ ਸਮਾਜ ’ਚ ਹਿੰਸਾ ਅਤੇ ਅੱਤਵਾਦ ਬਰਦਾਸ਼ਤ ਨਹੀਂ: ਪਿ੍ਰਯੰਕਾ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਜੰਮੂ-ਕਸ਼ਮੀਰ ਵਿਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਇਕ ਸੱਭਿਅਕ ਸਮਾਜ ਵਿਚ ਹਿੰਸਾ ਅਤੇ ਅੱਤਵਾਦ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਉੱਤਰੀ ਕਸ਼ਮੀਰ ’ਚ ਵੀਰਵਾਰ ਨੂੰ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਦੇ ਵਾਹਨ ’ਤੇ ਕੀਤੇ ਗਏ ਹਮਲੇ ’ਚ 2 ਜਵਾਨ ਸ਼ਹੀਦ ਹੋ ਗਏ ਅਤੇ 2 ਕੁਲੀਆਂ ਦੀ ਮੌਤ ਹੋ ਗਈ।
ਪਿ੍ਰਯੰਕਾ ਗਾਂਧੀ ਨੇ ਇੰਸਟਾਗ੍ਰਾਮ ’ਤੇ ਪੋਸਟ ਕੀਤਾ, ਜੰਮੂ-ਕਸ਼ਮੀਰ ਦੇ ਗੁਲਮਰਗ ’ਚ ਹੋਏ ਅੱਤਵਾਦੀ ਹਮਲੇ ’ਚ 2 ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਬੇਹੱਦ ਦੁਖਦ ਹੈ। ਹਮਲੇ ’ਚ 2 ਕੁਲੀਆਂ ਨੇ ਵੀ ਆਪਣੀ ਜਾਨ ਗੁਆ ਦਿੱਤੀ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ। ਉਨ੍ਹਾਂ ਨੇ ਕਿਹਾ, ਹਿੰਸਾ ਅਤੇ ਅੱਤਵਾਦ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ।

Related posts

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ‘ਆਪ’ ਨੂੰ ਵੀ ਮੁਲਜ਼ਮ ਵੱਜੋਂ ਨਾਮਜ਼ਦ ਕੀਤਾ ਜਾਵੇਗਾ: ਈਡੀ

Bunty

ਉੱਤਰ ਪ੍ਰਦੇਸ਼ ’ਚ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ’ਚ ਅਸਫਲ ਭਾਜਪਾ : ਅਖਿਲੇਸ਼ ਯਾਦਵ

Bunty

ਅਧੀਰ ਰੰਜਨ ਚੌਧਰੀ ਦੇ ਬਿਆਨ ‘ਤੇ ਕਾਂਗਰਸ ਪ੍ਰਧਾਨ ਸੋਨੀਆ ਦਾ ਬਚਾਅ

Bunty