Punjab

ਸਮਾਜਿਕ ਜਾਗਰੂਕਤਾ ਅਤੇ ਸਮਾਜ ਸੇਵਾ ਸਬੰਧੀ 7 ਰੋਜ਼ਾ ਕੈਂਪ ਲਗਾਇਆ ਗਿਆ

ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 7 ਰੋਜ਼ਾ ਕੈਂਪ ਦੌਰਾਨ ਐੱਨ. ਅੱੈਸ. ਐੱਸ ਵਿਭਾਗ ਦੇ ਵਲੰਟੀਅਰਾਂ ਵੱਲੋਂ ਸਮਾਜਿਕ ਜਾਗਰੂਕਤਾ ਅਤੇ ਸਮਾਜ ਸੇਵਾ ਨਾਲ ਜੋੜਨ ਲਈ ਕੱਢੀ ਗਈ ਰੈਲੀ ਦਾ ਦ੍ਰਿਸ਼।

ਅੰਮ੍ਰਿਤਸਰ – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐੱਨ. ਐੱਸ. ਐੱਸ ਵਿਭਾਗ ਵੱਲੋਂ ਵਲੰਟੀਅਰਾਂ ਨੂੰ ਸਮਾਜਿਕ ਜਾਗਰੂਕਤਾ ਅਤੇ ਸਮਾਜ ਸੇਵਾ ਨਾਲ ਜੋੜਨ ਲਈ 7 ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ। ਖਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਉਕਤ ਕੈਂਪ ’ਚ ਕਈ ਗਤੀਵਿਧੀਆਂ ਕਰਵਾਈਆਂ ਗਈਆਂ।

ਇਸ ਸਬੰਧੀ ਡਾ. ਸੁਰਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੇ ਪਹਿਲੇ ਦਿਨ ਓਰੀਐਨਟੇਸ਼ਨ ਸੈਸ਼ਨ ਕਰਵਾਇਆ ਗਿਆ ਜਿਸ ਤਹਿਤ ਵਲੰਟੀਅਰਾਂ ਨੂੰ ਰਾਸ਼ਟਰੀ ਸੇਵਾ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਹ ਕੈਂਪ ਕਾਲਜ ਅਤੇ ਪਿੰਡ ਕੋਟ ਖ਼ਾਲਸਾ ਵਿਖੇ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਵਲੰਟੀਅਰਾਂ ਨੇ ਨਸ਼ਾ ਪ੍ਰਤੀ ਜਾਗਰੂਕਤਾ ਅਤੇ ਇਸਤਰੀ ਵਿੱਦਿਆ ’ਤੇ ਜ਼ੋਰ ਦੇਣ ਲਈ ਵਿਸ਼ੇਸ਼ ਰੈਲੀ ਕੱਢੀ ਅਤੇ ਉਨ੍ਹਾਂ ਪਿੰਡ ਦੀਆਂ ਔਰਤਾਂ ਨਾਲ ਸੰਵਾਦ ਰਚਾ ਕੇ ਇਸ ਬਾਰੇ ਜਾਗਰੂਕ ਕੀਤਾ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਵਲੰਟੀਅਰਾਂ ਨੇ ਪਿੰਡ ’ਚ ਸਫ਼ਾਈ ਅਭਿਆਨ ਵੀ ਕੀਤਾ ਅਤੇ ਖੇਤਾਂ ’ਚ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ। ਕੈਂਪ ਦੌਰਾਨ ਵਲੰਟੀਅਰਾਂ ਨੂੰ ਅਧਿਆਤਮ ਨਾਲ ਜੋੜਨ ਲਈ ਧਾਰਮਿਕ ਸਥਾਨਾਂ ਦੀ ਯਾਤਰਾ  ਕਰਵਾਈ ਗਈ, ਸਿਹਤ ਦੀ ਤੰਦਰੁਸਤੀ ਲਈ ਖੇਡਾਂ ਵੀ ਕਰਵਾਈਆਂ ਗਈਆਂ ਅਤੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਲੈਕਚਰ ਦਾ ਆਯੋਜਨ ਵੀ ਕੀਤਾ ਗਿਆ। ਇਸ ਕੈਂਪ ’ਚ ਵਲੰਟੀਅਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

Related posts

ਖਾਲਸਾ ਕਾਲਜ ਵੈਟਰਨਰੀ ਦਾ ਸਰਕਾਰੀ ਸੀ: ਸੈਕੰ: ਸਕੂਲ ਬੱਲ ਕਲਾਂ ਦੇ ਵਿਦਿਆਰਥੀਆਂ ਨੇ ਦੌਰਾ ਕੀਤਾ

admin

ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਨੂੰ ਵਿਸ਼ੇਸ ਐਵਾਰਡ

admin

ਨਿਰਭੈ ਸਿੰਘ ਖਾਈ ਕਿਰਤੀ ਕਿਸਾਨ ਯੂਨੀਅਨ ਦੀ ਯੂਥ ਵਿੰਗ ਦੀ ਚੋਣ ‘ਚ ਜ਼ਿਲਾ ਪ੍ਰਧਾਨ ਚੁਣੇ ਗਏ ! 

admin