Punjab

ਸਮਾਜਿਕ ਸੁਰੱਖਿਆ ਮੰਤਰੀ ਨੇ ਤਰਸ ਦੇ ਆਧਾਰ ’ਤੇ ਨੌਕਰੀ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਤਰਸ ਆਧਾਰ ’ਤੇ ਨੌਕਰੀ ਹਾਸਲ ਕਰਨ ਵਾਲੇ 2 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ।
ਅੱਜ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਹੋਏ ਸਮਾਗਮ ਦੌਰਾਨ ਡਾ.ਬਲਜੀਤ ਕੌਰ ਨੇ ਨਿਯੁਕਤ ਹੋਏ ਉਮੀਦਵਾਰਾਂ ਨੂੰ ਕਾਮਯਾਬੀ ਅਤੇ ਸੁਨਹਿਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨਾਂ ਕਿਹਾ ਕਿ ਇਹ ਨਿਯੁਕਤੀਆਂ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਅਤੇ ਸ਼ਾਨ ਤੇ ਖੁੱਦਾਰੀ ਨਾਲ ਜਿੰਦਗੀ ਜਿਉਣ ਵਿੱਚ ਮਦਦਗ਼ਾਰ ਸਾਬਤ ਹੋਣਗੀਆਂ। ਮੰਤਰੀ ਨੇ ਦੱਸਿਆ ਕਿ ਤਰਸ ਦੇ ਅਧਾਰ ’ਤੇ ਭਰੀਆਂ ਜਾਣ ਵਾਲੀਆਂ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਉਹ ਪਹਿਲਾਂ ਹੀ ਵਿਭਾਗ ਨੂੰ ਤਾਕੀਦ ਕਰ ਚੁੱਕੇ ਹਨ। ਉਨਾਂ ਦੱਸਿਆ ਕਿ ਸ਼ਰਨਦੀਪ ਕੌਰ ਅਤੇ ਨੂਰਪ੍ਰੀਤ ਸਿੰਘ ਨੇ ਅੱਜ ਨਿਯੁਕਤੀ ਪੱਤਰ ਪ੍ਰਾਪਤ ਕੀਤੇ ਹਨ, ਜਦਕਿ ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੇ ਜ਼ੋਰਾਂ ‘ਤੇ ਚੱਲ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਲਈ ਇੱਕ ਵਿਆਪਕ ਭਰਤੀ ਮੁਹਿੰਮ ਵਿੱਢੀ ਦਿੱਤੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਅਰਵਿੰਦਪਾਲ ਸਿੰਘ ਸੰਧੂ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜੁਆਇੰਟ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ ਮੌਜੂਦ ਸਨ।

Related posts

ਪੰਜਾਬ ਨੇ 9 ਮਹੀਨਿਆਂ ‘ਚ ਵਿਕਾਸ ਪ੍ਰੋਜੈਕਟਾਂ ਲਈ 31,750 ਕਰੋੜ ਰੁਪਏ ਉਧਾਰ ਲਏ

admin

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

admin

ਖ਼ਾਲਸਾ ਕਾਲਜ ਐਜੂਕੇਸ਼ਨ, ਜੀ. ਟੀ. ਰੋਡ ਵਿਖੇ ਅਲੂਮਨੀ ਮੀਟ ਕਰਵਾਈ ਗਈ

admin