Punjab

ਸਮਾਜ ਨੂੰ  ਸਿੱਖਿਅਤ ਕਰਨਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸਰਧਾਂਜਲੀ – ਚੀਮਾ

 ਅੰਮ੍ਰਿਤਸਰ – ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਵਧਾਈ ਦਿੰਦੇ ਕਿਹਾ ਕਿ ਆਪਣੀ ਪੀੜੀ ਨੂੰ ਸਿੱਖਿਆ ਦੇ ਖੇਤਰ ਵਿੱਚ ਕਾਮਯਾਬ ਕਰਨਾ ਹੀ ਉਨ੍ਹਾਂ ਮਹਾਪੁਰਖਾਂ ਨੂੰ ਸੱਚੀ ਸਰਧਾਂਜਲੀ ਹੈ। ਭਗਵਾਨ ਵਾਲਮੀਕਿ ਮੰਦਿਰ ਵਿਖੇ ਮੱਥਾ ਟੇਕਣ ਮਗਰੋਂ ਸੰਗਤ ਨੂੰ ਸੰਬੋਧਨ ਕਰਦੇ ਉਨਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨੂੰ ਸਿੱਖਿਅਤ ਕਰਨ ਲਈ ਸਕੂਲ ਆਫ਼ ਐਮੀਨੈਂਸ ਵਰਗੇ ਅਦਾਰੇ ਸ਼ੁਰੂ ਕੀਤੇ ਹਨਸੋ ਸਾਰੇ ਇਸ ਮੌਕੇ ਦਾ ਲਾਹ ਲੈਂਦੇ ਹੋਏ ਆਪਣੀਆਂ ਪੀੜ੍ਹੀਆਂ ਨੂੰ ਸਿੱਖਿਅਤ ਕਰੋ। ਉਨਾਂ ਕਿਹਾ ਕਿ ਅੱਜ ਦੇ ਜ਼ਮਾਨੇ ਵਿੱਚ ਸਿੱਖਿਆ ਤੋਂ ਬਿਨਾਂ ਤਰੱਕੀ ਅਸੰਭਵ ਹੈ। ਸ: ਚੀਮਾ ਨੇ ਦੱਸਿਆ ਕਿ ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਵਲੋਂ ਕਰੀਬ 33 ਕਰੋੜ ਦੀ ਲਾਗਤ ਨਾਲ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਤੇ ਆਧਾਰਿਤ ਪੈਨੋਰਮਾ ਬਣਾਇਆ ਗਿਆ ਹੈ ਜਿਸਦਾ ਉਦਘਾਟਨ ਜਲਦੀ ਹੀ ਮੁੱਖ ਮੰਤਰੀ ਵਲੋਂ ਕੀਤਾ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੁਆਰਾ ਦਿਖਾਏ ਉੱਚ ਆਦਰਸ਼ਾਂ ਉੱਤੇ ਚੱਲਣ ਲਈ ਪ੍ਰੇਰਿਆ ਤਾਂ ਜੋ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸ਼ਾਂਤੀਇਕਸੁਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਤੁਹਾਡੇ ਨਾਲ ਹੈ ਅਤੇ ਸਮਾਜ ਦੇ ਹਰ ਵਰਗ ਦੀ ਬਹਿਤਰੀ ਲਈ ਯਤਨਸੀਲ ਹੈ। ਇਸ ਮੌਕੇ  ਕੈਬਨਿਟ ਮੰਤਰੀ ਸ: ਬਲਕਾਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਨੂੰ ਸਿੱਖਿਅਤ ਕਰਨ ਲਈ ਅੱਗੇ ਆਉਣ ਤਾਂ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲਗਾਤਾਰ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮਜਬੂਤ ਕਰ ਰਹੀ ਹੈਪਰ ਇਨ੍ਹਾਂ ਦਾ ਲਾਭ ਲੈਣ ਲਈ ਸਮਾਜ ਨੂੰ ਅੱਗੇ ਆਉਣਾ ਪਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲਕੈਬਨਿਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰਵਿਧਾਇਕ ਸ ਜਸਬੀਰ ਸਿੰਘ ਸੰਧੂਵਿਧਾਇਕ ਡਾ. ਅਜੈ ਕੁਮਾਰ ਗੁਪਤਾਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸਵਿਧਾਇਕ ਸ: ਦਲਬੀਰ ਸਿੰਘ ਟੌਂਗਵਿਧਾਇਕ ਅਮਰਪਾਲ ਸਿੰਘਵਿਧਾਇਕ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘਚੇਅਰਮੈਨ ਸ ਬਲਦੇਵ ਸਿੰਘ ਮਿਆਦੀਆਂਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀਐਸ.ਐਸ.ਪੀ. ਸ੍ਰੀ ਸਤਿੰਦਰ ਸਿੰਘਚੇਅਰਮੈਨ ਸ: ਜਸਪ੍ਰੀਤ ਸਿੰਘਚੇਅਰਮੈਨ ਸ੍ਰੀ ਵਰੁਣਵਧੀਕ ਡਿਪਟੀ ਕਮਿਸ਼ਨਰ ਜਨਰਲ ਸ: ਹਰਪ੍ਰੀਤ ਸਿੰਘਐਸ ਡੀ ਐਮ ਅਰਵਿੰਦਰਪਾਲ ਸਿੰਘਸ੍ਰੀ ਰਵਿੰਦਰ ਹੰਸਜੀ.ਐਮ. ਸ੍ਰੀ ਕੁਸ਼ਰਾਜਸ੍ਰੀ ਸਤਪਾਲ ਸਿੰਘ ਸੋਖੀਸ੍ਰੀ ਓਮ ਪ੍ਰਕਾਸ਼ ਗੱਬਰਸ੍ਰੀ ਕੁਮਾਰ ਦਰਸ਼ਨਸ੍ਰੀ ਸ਼ਸ਼ੀ ਗਿੱਲ ਵੀ ਹਾਜਰ ਸਨ। ਜੀ.ਐਮ. ਸ਼ਰਾਈਨ ਬੋਰਡ ਵਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।  

Related posts

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

admin

‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ

admin

ਜਥੇਦਾਰ ਕਰਨੈਲ ਸਿੰਘ ਪੰਜੌਲੀ ਵਲੋਂ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਨੂੰ ਅਲਵਿਦਾ

admin