India

ਸਮੁੰਦਰੀ ਤੂਫਾਨ ‘ਮਿਚੌਂਗ’ ਮਚਾ ਸਕਦਾ ਹੈ ਤਬਾਹੀ , ਕਈ ਸੂਬਿਆਂ ’ਚ ਰੈੱਡ ਅਲਰਟ

ਭੁਵਨੇਸ਼ਵਰ – ਸਮੁੰਦਰੀ ਤੂਫਾਨ ‘ਮਿਚੌਂਗ’ ਕਾਰਨ ਓਡਿਸ਼ਾ ’ਚ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਕਈ ਸੂਬਿਆਂ ਲਈ ਜਾਰੀ ਰੈੱਡ ਅਲਰਟ ’ਚ ਕਿਹਾ ਹੈ ਕਿ ਇਸ ਦਾ ਅਸਰ ਆਂਧਰਾ ਪ੍ਰਦੇਸ਼ ਵਿੱਚ ਵੀ ਦੇਖਣ ਨੂੰ ਮਿਲੇਗਾ। ਇਨ੍ਹਾਂ ਦੋਵਾਂ ਸੂਬਿਆਂ ਦੇ ਸਮੁੰਦਰੀ ਕੰਢਿਆਂ ਵਾਲੇ ਖੇਤਰਾਂ ਲਈ ਵੀ ਇਹ ਅਲਰਟ ਵਿਸ਼ੇਸ਼ ਰੂਪ ਨਾਲ ਜਾਰੀ ਕੀਤਾ ਗਿਆ ਹੈ । ਮਛੇਰਿਆਂ ਸਮੇਤ ਲੋਕਾਂ ਨੂੰ ਸਮੁੰਦਰ ਨੇੜੇ ਨਾ ਜਾਣ ਲਈ ਕਿਹਾ ਗਿਆ ਹੈ।
‘ਮਿਚੌਂਗ ’ ਕਾਰਨ ਤਾਮਿਲਨਾਡੂ ਵਿੱਚ ਅਧਿਕਾਰੀਆਂ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਅਨੁਸਾਰ ਪੁਡੂਚੇਰੀ, ਕਰਾਈਕਲ ਅਤੇ ਯਮਨ ਖੇਤਰਾਂ ਵਿੱਚ ਸਾਰੇ ਸਕੂਲ ਅਤੇ ਕਾਲਜ 4 ਦਸੰਬਰ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਪੁਡੂਚੇਰੀ ਅਤੇ ਤਾਮਿਲਨਾਡੂ ਦੇ ਵਧੇਰੇ ਇਲਾਕਿਆਂ ’ਚ ਪਿਛਲੇ ਕਈ ਦਿਨਾਂ ਤੋਂ ਭਾਰੀ ਬਾਰਿਸ਼ ਜਾਰੀ ਹੈ। ਸ਼ੁੱਕਰਵਾਰ ਨੂੰ ਇਨ੍ਹਾਂ ਇਲਾਕਿਆਂ ’ਚ ਮਾਨਸੂਨ ਦੀ ਰਫਤਾਰ ਘੱਟ ਗਈ। ਤਾਮਿਲਨਾਡੂ ਅਤੇ ਆਸਪਾਸ ਦੇ ਇਲਾਕਿਆਂ ’ਚ ਮਾਨਸੂਨ ਅਜੇ ਵੀ ਸਰਗਰਮ ਹੈ, ਜਿਸ ਕਾਰਨ ਸੂਬੇ ’ਚ ਪਿਛਲੇ ਇਕ ਮਹੀਨੇ ਤੋਂ ਭਾਰੀ ਬਾਰਿਸ਼ ਜਾਰੀ ਹੈ।

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin