Punjab

ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਮੇਟੀ ਦਾ ਗਠਨ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਮੁਲਾਂਕਣ ਕਰਨ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਇਕ ਹਫ਼ਤੇ ਅੰਦਰ ਸਬੰਧਤ ਵਿਭਾਗਾਂ ਤੋਂ ਮੰਗਾਂ ਸਬੰਧੀ ਤਜਵੀਜ਼ਾਂ ਪ੍ਰਾਪਤ ਕਰ ਕੇ ਅਗਲੀ ਕਾਰਵਾਈ ਕਰੇਗੀ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਮੁਲਾਂਕਣ ਕਰਨ ਲਈ ਪ੍ਰਮੁੱਖ ਸਕੱਤਰ ਵਿੱਤ ਦੀ ਪ੍ਰਧਾਨਗੀ ਹੇਠ ਆਫੀਸਰਜ਼ ਕਮੇਟੀ ਦਾ ਗਠਨ ਹੇਠ ਕੀਤਾ ਗਿਆ ਹੈ। ਕਮੇਟੀ ’ਚ ਪ੍ਰਸੋਨਲ ਵਿਭਾਗ ਦੇ ਪ੍ਰਮੁੱਖ ਸਕੱਤਰ, ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਯੋਜਨਾਬੰਦੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸ਼ਾਮਲ ਕੀਤਾ ਗਿਆ ਹੈ।

Related posts

ਫਰੀਦਕੋਟ ਪੁਲਿਸ ਖਿਲਾਫ ਸੰਘਰਸ਼ ਦਾ ਐਲਾਨ

admin

ਚੰਨੀ ਦੀ ਤਾਜਪੋਸ਼ੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਮੀਕਰਨ ’ਤੇ ਵਿਰਧੀ ਧਿਰਾਂ ਦੀ ਨਜ਼ਰ

Bunty

ਅਫਗਾਨਿਸਤਾਨ ‘ਚੋਂ ਘੱਟ ਗਿਣਤੀਆਂ ਨੂੰ ਸਰਕਾਰ ਸੁਰੱਖਿਅਤ ਕੱਢੇ ਬਾਹਰ : ਬਾਬਾ ਬਲਬੀਰ ਸਿੰਘ

Bunty