Punjab

ਸਰਪੰਚੀ ਚੋਣਾਂ: ਝੜਪ ’ਚ ਕੁਲਬੀਰ ਸਿੰਘ ਜ਼ੀਰਾ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਗੰਭੀਰ ਜ਼ਖ਼ਮੀ

ਜ਼ੀਰਾ – ਜ਼ੀਰਾ ਵਿਖੇ ਮੰਗਲਵਾਰ ਨੂੰ ਮਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ, ਜਦ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਲਈ ਕਾਂਗਰਸੀ ਵਰਕਰ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਜਾ ਰਹੇ ਸਨ ਤਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਉਨ੍ਹਾਂ ਨੂੰ ਕਥਿਤ ਤੌਰ ’ਤੇ ਨਾਮਜ਼ਦਗੀ ਭਰਨ ਤੋਂ ਰੋਕਣ ਲਈ ਇੱਟਾਂ-ਪੱਥਰਾਂ ਅਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਗੋਲੀਆਂ ਵੀ ਚੱਲੀਆਂ ਅਤੇ ਕੁਲਬੀਰ ਸਿੰਘ ਜ਼ੀਰਾ ਦੀ ਗੱਲ੍ਹ ਤੇ ਗੁਰਵਿੰਦਰ ਸਿੰਘ ਪਿੰਡ ਸੂਦਾਂ ਦੀ ਲੱਤ ਅਤੇ ਗੁੱਟ ਉੱਤੇ ਗੋਲੀਆਂ ਲੱਗੀਆਂ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਚਰਨਜੀਤ ਸਿੰਘ, ਵਾਸੀ ਪਿੰਡ ਕਾਮਲਵਾਲਾ, ਮਨੀ ਵਾਸੀ ਜ਼ੀਰਾ, ਹਰਪ੍ਰੀਤ ਸਿੰਘ ਕਾਲਾ ਵਾਸੀ ਪਿੰਡ ਮਨਸੂਰਦੇਵਾ, ਦਲਜੀਤ ਸਿੰਘ ਵਾਸੀ ਪਿੰਡ ਕੱਚਰਭੰਨ, ਕਿੱਕਰ ਸਿੰਘ ਵਾਸੀ ਪਿੰਡ ਪੰਡੋਰੀ ਜੱਟਾਂ, ਬੋਹੜ ਸਿੰਘ, ਗੁਰਜੰਟ ਸਿੰਘ ਵਾਸੀ ਵਸਤੀ ਗਾਮੇ ਵਾਲੀ ਆਦਿ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਮੌਕੇ ਡੀ.ਐੱਸ.ਪੀ. ਜ਼ੀਰਾ ਗੁਰਦੀਪ ਸਿੰਘ, ਡੀ.ਐਸ.ਪੀ. ਨਵੀਨ ਕੁਮਾਰ, ਡੀ.ਐੱਸ.ਪੀ. ਫਤਿਹ ਸਿੰਘ ਬਰਾੜ, ਡੀ.ਐੱਸ.ਪੀ. ਮਹਿਲ ਸਿੰਘ, ਐੱਸ.ਐੱਚ.ਓ. ਕੰਵਲਜੀਤ ਰਾਏ ਸ਼ਰਮਾ, ਐੱਸ.ਐੱਚ.ਓ. ਅਭਿਨਵ ਚੌਹਾਨ, ਏ.ਐਸ.ਆਈ. ਸੁਰਜੀਤ ਸਿੰਘ ਵੱਲੋਂ ਸਥਿਤੀ ’ਤੇ ਕਾਬੂ ਪਾਉਣ ਲਈ ਹਵਾਈ ਫਾਇਰ ਅਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਸਰਪੰਚੀਆਂ ਦੇ ਕਾਗਜ਼ ਦਾਖਲ ਕਰਨੇ ਸਨ ਪਰ ਪੰਜਾਬ ਪਲਿਸ ਵੱਲੋਂ ਸਵੇਰ ਤੋਂ ਹੀ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਵਿਚ ਨਜ਼ਰਬੰਦ ਕੀਤਾ ਹੋਇਆ ਸੀ, ਜਦੋਂ ਉਹ 2 ਵਜੇ ਦੇ ਕਰੀਬ ਕਾਗਜ਼ ਦਾਖਲ ਕਰਨ ਲਈ ਆਪਣੇ ਘਰ ਤੋਂ ਰਵਾਨਾ ਹੋਏ ਤਾਂ ਵੀ ਪਲਿਸ ਉਨ੍ਹਾਂ ਨੂੰ ਥਾਂ-ਥਾਂ ਉਤੇ ਰੋਕਦੀ ਨਜ਼ਰ ਆਈ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਵਾਲੀ ਜਗ੍ਹਾ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਗਿਆ। ਕੁਲਬੀਰ ਸਿੰਘ ਜ਼ੀਰਾ ਸਮੇਤ ਜ਼ਖ਼ਮੀ ਸਾਰੇ ਕਾਂਗਰਸ ਦੇ ਵਰਕਰਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾਇਆ ਗਿਆ।

Related posts

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ

Bunty

ਆਸਟ੍ਰੇਲੀਆ ਤੋਂ ਲੁਧਿਆਣਾ ਪੁੱਜੀ NRI ਔਰਤ ਦਾ ਦਿਨ-ਦਿਹਾੜੇ ਕਤਲ !

admin

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

Bunty