News Breaking News Latest News Punjab

ਸਰਬੱਤ ਦਾ ਭਲਾ ਟਰੱਸਟ ਨੇ ਕੀਤਾ ਆਕਸੀਜਨ ਪਲਾਂਟ ਦਾ ਉਦਘਾਟਨ

ਅੰਮਿ੍ਤਸਰ – ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਵਿਖੇ ਬਹੁ-ਸਮਰੱਥਾ ਵਾਲੇ ਆਕਸੀਜਨ ਪਲਾਂਟ ਦਾ ਉਦਘਾਟਨ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸਾਂਝੇ ਰੂਪ ‘ਚ ਸਰਬੱਤ ਦਾ ਭਲਾ ਟਰੱਸਟ ਮੁਖੀ ਡਾ. ਐੱਸਪੀ ਸਿੰਘ ਓਬਰਾਏ ਦੀ ਮੌਜੂਦਗੀ ‘ਚ ਕੀਤਾ ਗਿਆ। ਇਸ ਦੌਰਾਨ ਸਾਂਸਦ ਔਜਲਾ ਅਤੇ ਕੈਬਨਿਟ ਮੰਤਰੀ ਸੋਨੀ ਨੇ ਕੋਵਿਡ ਦੌਰਾਨ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ ‘ਚ ਨਿਭਾਈਆਂ ਮਿਸਾਲੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵੇਲੇ ਸਰਕਾਰ ਨੂੰ ਵੱਡਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਾ. ਓਬਰਾਏ ਵੱਲੋਂ ਨਿਭਾਈਆਂ ਜਾਂਦੀਆਂ ਨਿਸ਼ਕਾਮ ਸੇਵਾਵਾਂ ਦੀ ਬਦੌਲਤ ਸਮੁੱਚੀ ਪੰਜਾਬੀਅਤ ਦਾ ਮਾਣ ਪੂਰੀ ਦੁਨੀਆਂ ਅੰਦਰ ਵਧਿਆ ਹੈ।
ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ ਦੋ ਮਹੀਨੇ ਪਹਿਲਾਂ ਸੂਬੇ ‘ਚ 5 ਵੱਡੇ ਆਕਸੀਜਨ ਪਲਾਂਟ ਲਾਉਣ ਦੇ ਕੀਤੇ ਗਏ ਆਪਣੇ ਵਾਅਦੇ ਪੂਰੇ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਅੰਮਿ੍ਤਸਰ, ਬਾਬਾ ਫ਼ਰੀਦ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਫ਼ਰੀਦਕੋਟ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਅਤੇ ਡਾ: ਬੀਆਰ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਮੋਹਾਲੀ ਵਿਖੇ 5 ਬਹੁ-ਸਮਰੱਥਾ ਵਾਲੇ ਆਕਸੀਜਨ ਪਲਾਂਟ ਸਥਾਪਤ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਅੱਜ ਤੀਜੇ ਪਲਾਂਟ ਦਾ ਉਦਘਾਟਨ ਕੀਤਾ ਗਿਆ ਹੈ। ਇਕ ਪਲਾਂਟ ਵਿਚ ਇਕ ਮਿੰਟ ਵਿਚ 1000 ਲੀਟਰ ਆਕਸੀਜਨ ਪੈਦਾ ਕਰਨ ਦੀ ਸਮਰੱਥਾ ਰੱਖਦੇ ਹਨ। ਇਸ ਤਰ੍ਹਾਂ 5 ਪਲਾਂਟ ਚਾਲੂ ਹੋਣ ‘ਤੇ ਰੋਜ਼ਾਨਾ 1 ਮਿੰਟ ਵਿਚ 5000 ਲੀਟਰ ਆਕਸੀਜਨ ਪੈਦਾ ਹੋਵੇਗੀ। ਇਸ ਤਰ੍ਹਾਂ ਪੰਜਾਬ ਵਿਚ ਸਰਪਲਸ ਆਕਸੀਜਨ ਹੋ ਜਾਵੇਗੀ ਅਤੇ ਜੇ ਕੋਵਿਡ ਦੀ ਤੀਜੀ ਲਹਿਰ ਆਉਂਦੀ ਹੈ ਤਾਂ ਗੁਆਂਢੀ ਸੂਬਿਆਂ ਨੂੰ ਵੀ ਇਸ ਦੀ ਸਪਲਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਆਕਸੀਜਨ ਪਲਾਂਟਾਂ ਰਾਹੀਂ ਹਰ ਰੋਜ਼ 2000 ਸਿਲੰਡਰ ਭਰੇ ਜਾ ਸਕਦੇ ਹਨ।
ਇਸ ਦੌਰਾਨ ਏਡੀਸੀ ਰਣਬੀਰ ਸਿੰਘ ਮੂਧਲ, ਮੈਡੀਕਲ ਕਾਲਜ ਦੇ ਡਾਇਰੈਕਟਰ ਕਮ-ਪਿ੍ਰੰਸੀਪਲ ਡਾ. ਰਾਜੀਵ ਦੇਵਗਨ, ਵਾਈਸ ਪਿ੍ਰੰਸੀਪਲ ਡਾ. ਜਗਦੇਵ ਸਿੰਘ ਕੁਲਾਰ, ਮੈਡੀਕਲ ਸੁਪਰਡੈਂਟ ਡਾ. ਕੇਡੀ ਸਿੰਘ, ਕਲੋਨਾਇਜ਼ਰ ਗੌਰਵ ਸ਼ਰਮਾ,ਗੌਰਵਜੀਤ ਸਿੰਘ ਛੀਨਾ, ਟਰੱਸਟ ਤੋਂ ਡਾ. ਆਰਐੱਸ ਅਟਵਾਲ, ਡਾ. ਸਤਨਾਮ ਸਿੰਘ ਨਿੱਜਰ, ਮਾਝਾ ਜੋਨ ਇੰਚਾਰਜ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਹਰਦੀਪ ਸਿੰਘ ਖ਼ਲਚੀਆਂ, ਸਿਸ਼ਪਾਲ ਸਿੰਘ ਲਾਡੀ ਤੋਂ ਇਲਾਵਾ ਗੁਰੂ ਨਾਨਕ ਹਸਪਤਾਲ ਅਤੇ ਮੈਡੀਕਲ ਕਾਲਜ ਦਾ ਸਮੁੱਚਾ ਸਟਾਫ਼ ਵੀ ਮੌਜੂਦ ਸੀ।

Related posts

ਪੰਜਾਬ ਦੇ 23 ਜਿਲ੍ਹੇ ਹੜ੍ਹਾਂ ਦੀ ਮਾਰ ਹੇਠ : ਦਿੱਲੀ ਵਿੱਚ ਵੀ ਹਾਲਾਤ ਗੰਭੀਰ !

admin

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਸਾਡਾ ਉਦੇਸ਼ ਪੰਜਾਬ ਦੇ ਉਦਯੋਗਾਂ ਨੂੰ ਹਰ ਉਸ ਸਹੂਲਤ ਨਾਲ ਲੈਸ ਕਰਨਾ ਹੈ: ਸੰਜੀਵ ਅਰੋੜਾ

admin