Punjab

ਸਰਹਿੰਦ ਫੀਡਰ ਦਾ ਤਕਰੀਬਨ 250 ਫੁੱਟ ਪਾੜ ਮੁਰੰਮਤ ਕਰ ਇਕ ਹਫਤੇ ਵਿਚ ਪਾਣੀ ਕੀਤਾ ਜਾਵੇਗਾ ਚਾਲੂ – ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ

ਚੰਡੀਗੜ – ਸ੍ਰੀ ਬ੍ਰਮ ਸ਼ੰਕਰ (ਜਿੰਪਾ), ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸ੍ਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ ਨੇ ਅੱਜ ਪਿੰਡ ਥਾਂਦੇਵਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਸਰਹਿੰਦ/ਰਾਜਸਥਾਨ ਫੀਡਰ ਨਹਿਰ ਵਿਖੇ ਹੋਏ ਨੁਕਸਾਨ ਅਤੇ ਚੱਲ ਰਹੇ ਕੰਮ ਦਾ ਜਾਇਜਾ ਲੈਣ ਲਈ ਉਚੇਚੇ ਤੋਰ ਤੇ ਪਹੁੰਚੇ।

ਉਥੇ ਪਹੁੰਚ ਕੇ ਉਨਾਂ ਪਿੰਡ ਵਾਸੀਆਂ ਨਾਲ ਗੱਲ ਬਾਤ ਕਰਦਿਆਂ ਦੱਸਿਆ ਕਿ ਨਹਿਰ ਵਿਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਣ ਪਾੜ ਪੈ ਗਿਆ ਹੈ ਅਤੇ ਇਸ ਨਹਿਰ ਦੀ ਇਕ ਹਫਤੇ ਵਿਚ ਮੁਰੰਮਤ ਕਰਕੇ ਪਾਣੀ ਛੱਡ ਦਿਤਾ ਜਾਵੇਗਾ। ਉਹਨਾ ਇਹ ਵੀ ਦੱਸਿਆ ਕਿ ਇਸ ਦੇ ਨਾਲ ਨਾਲ ਅਗਾਂਹ ਤੋਂ ਇਹ ਸਮੱਸਿਆ ਨਾ ਆਵੇ ਇਸ ਦਾ ਵੀ ਉਚੇਚੇ ਤੋਰ ਤੇ ਖਿਆਲ ਰੱਖਿਆ ਜਾਵੇਗਾ ਇਸ ਦੇ ਨਾਲ ਹੀ ਉਹਨਾ ਕਿਹਾ ਕਿ ਹੈਡ ਦੇ ਗੇਟਾਂ ਦਾ ਪ੍ਰੋਜੈਕਟ ਵੀ ਪਾਸ ਹੋ ਗਿਆ ਹੈ ਅਤੇ ਇਨਾਂ ਗੇਟਾਂ ਨੂੰ ਦਰੁਸਤ ਕੀਤਾ ਜਾਵੇਗਾ।

ਇਸ ਮੌਕੇ ਉਹਨਾਂ ਆਸ ਪਾਸ ਦੇ ਪਿੰਡਾਂ ਵਿਚ ਜੋ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ ਉਸ ਬਾਰੇ ਵੀ ਲੋਕਾਂ ਨਾਲ ਗੱਲ ਬਾਤ ਕੀਤੀ  ਅਤੇ ਉਹਨਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿਤਾ।

ਸ੍ਰੀ ਕਿ੍ਰਸ਼ਨ ਕੁਮਾਰ ਪਿ੍ਰੰਸੀਪਲ ਸਕੱਤਰ ਜਲ ਸਰੋਤ ਵਿਭਾਗ ਨੇ ਇਹ ਗੱਲ ਕਹੀ ਕਿ ਜੇਕਰ ਕੋਈ ਵੀ ਮਾੜਾ ਜਾਂ ਗੈਰ ਮਿਆਰੀ ਮਟੀਰੀਅਲ ਦੀ ਵਰਤੋਂ ਕਰੇਗਾ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਐਮ ਐਲ ਏ ਜਗਦੀਪ ਸਿੰਘ (ਕਾਕਾ ਬਰਾੜ), ਐਮ ਐਲ ਏ ਗੁਰਮੀਤ ਸਿੰਘ ਖੁੱਡੀਆਂ ਅਤੇ ਐਮ ਐਲ ਏ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਹਾਜ਼ਰ ਸਨ।

Related posts

ਖਾੜੀ ਦੇ ਦੋ ਦੇਸ਼ਾਂ ਵਿੱਚੋਂ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਜਾਨ ਬਚਾਅ ਕੇ ਵਤਨ ਪਰਤੀ ਵਿਧਵਾ ਮਾਂ ਦੀ ਧੀ

Bunty

ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

Bunty

ਅਗਲੀ ਪੀੜ੍ਹੀ ਦਾ ਭਵਿੱਖ ਬਚਾਉਣ ਲਈ ਰਵਾਇਤੀ ਪਾਰਟੀਆਂ ਖਿਲਾਫ਼ ਮਿਲਕੇ ਲੜਨਾ ਪਊ : ਗੁਰਨਾਮ ਸਿੰਘ ਚੜੂਨੀ

Bunty