Punjab

ਸਰਹੱਦੀ ਇਲਾਕਿਆਂ ’ਚ ਕਰਵਾਈ ਜਾ ਰਹੀ ਹੈ ਧਰਮ ਤਬਦੀਲੀ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ।

ਅੰਮ੍ਰਿਤਸਰ – ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨਤਾਰਨ ਵਿਚ ਧਰਮ ਤਬਦੀਲੀ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੰਭੀਰ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਕੋਲ ਧਰਮ ਤਬਦੀਲੀ ਨਾਲ ਸਬੰਧਤ ਵੀਡੀਓ ਤੇ ਸ਼ਿਕਾਇਤਾਂ ਪਹੁੰਚ ਰਹੀਆਂ ਹਨ। ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਐੱਸਜੀਪੀਸੀ ਨੇ ਸੂਬੇ ਵਿਚ ਸਿੱਖ ਧਰਮ ਦੇ ਪ੍ਰਚਾਰ ਲਈ ‘ਘਰ ਘਰ ਧਰਮਸਾਲ’ ਮੁਹਿੰਮ ਆਰੰਭ ਕੀਤੀ ਹੈ। ਇਸ ਦੇ ਤਹਿਤ ਘਰ-ਘਰ ਪੁੱਜ ਕੇ ਸਿੱਖੀ ਦਾ ਪ੍ਰਚਾਰ ਕੀਤਾ ਜਾਵੇਗਾ ਤੇ ਸਾਹਿਤ ਵੰਡਿਆ ਜਾਵੇਗਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਈਸਾਈ ਮਿਸ਼ਨਰੀਜ਼ ਵੱਲੋਂ ਕਥਿਤ ਤੌਰ ’ਤੇ ਲਾਲਚ ਦੇ ਕੇ ਧਰਮ ਤਬਦੀਲੀ ਕਰਵਾਉਣੀ ਚਿੰਤਾ ਵਾਲੀ ਗੱਲ ਹੈ। ਹਾਲਾਂਕਿ ਸ਼੍ਰੋਮਣੀ ਕਮੇਟੀ ਕੋਲ ਇਸ ਬਾਰੇ ਹਾਲੇ ਤਕ ਅੰਕੜੇ ਨਹੀਂ ਹਨ ਕਿ ਕਿਹੜੇ ਇਲਾਕਿਆਂ ਵਿਚ ਕਿੰਨੇ ਲੋਕਾਂ ਦੀ ਧਰਮ ਤਬਦੀਲੀ ਹੋਈ ਹੈ। ਜਦਕਿ ਆਰਥਕ ਪੱਖੋਂ ਕਮਜ਼ੋਰ ਹੋਣ ਕਾਰਨ ਮਜ੍ਹਬੀ ਸਿੱਖ ਵੀ ਈਸਾਈ ਮਿਸ਼ਨਰੀਜ਼ ਦੇ ਨਿਸ਼ਾਨੇ ’ਤੇ ਹਨ।ਇਨ੍ਹਾਂ ਯਤਨਾਂ ਨੂੰ ਰੋਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਕ ਤੇ ਸ਼੍ਰੋਮਣੀ ਕਮੇਟੀ ਨੇ ਧਰਮ ਪ੍ਰਚਾਰ ਖ਼ਾਤਰ 150 ਤੋਂ ਵੱਧ ਕਮੇਟੀਆਂ ਦਾ ਗਠਨ ਕੀਤਾ ਹੈ। ਹਰ ਪ੍ਰਚਾਰ ਕਮੇਟੀ ਵਿਚ 5 ਤੋਂ 8 ਵਿਅਕਤੀਆਂ ਨੂੰ ਸ਼ਾਮਲ ਕੀਤਾ ਹੈ। ਇਨ੍ਹਾਂ ਵਿਚ ਗ੍ਰੰਥੀ, ਪ੍ਰਚਾਰਕ, ਰਾਗੀ, ਸ਼੍ਰੋਮਣੀ ਕਮੇਟੀ ਮੈਂਬਰ ਤੇ ਸਥਾਨਕ ਗੁਰਦੁਆਰਾ ਕਮੇਟੀਆਂ ਦੇ ਮੈਂਬਰ ਸ਼ਾਮਲ ਕੀਤੇ ਹਨ। ਮਾਝਾ, ਮਾਲਵਾ ਤੇ ਦੋਆਬਾ ਜ਼ੋਨ ਵਿਚ ਕਮੇਟੀਆਂ ਵਿਚ ਕੇਂਦਰ ਬਣਾਏ ਗਏ ਹਨ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਈਸਾਈ ਮਿਸ਼ਨਰੀਜ਼ ਦਾ ਫੋਕਸ ਅਨੂਸੂਚਿਤ ਜਾਤੀਆਂ ਤੇ ਪੱਛੜੀਆਂ ਜਾਤਾਂ ’ਤੇ ਹੈ। ਇਸ ਲਈ ਪ੍ਰਚਾਰ ਕਮੇਟੀਆਂ ਪਿੰਡ-ਪਿੰਡ ਜਾ ਕੇ ਧਰਮ ਪ੍ਰਚਾਰ ਕਰਨਗੀਆਂ। ਸਿੱਖ ਇਤਿਹਾਸ ਨਾਲ ਸਬੰਧਤ ਸਾਹਿਤ ਘਰ-ਘਰ ਪਹੁੰਚਾਇਆ ਜਾਵੇਗਾ। ਕਮੇਟੀ ਦੇ ਮੈਂਬਰ ਗੁਰਦੁਆਰਾ ਸਾਹਿਬਾਨ ਤੇ ਸਿੱਖਿਆ ਸੰਸਥਾਵਾਂ ਵਿਚ ਜਾਣਗੇ। ਇਹ ਕਮੇਟੀਆਂ ਹਫ਼ਤੇ ਵਿਚ ਇਕ ਇਲਾਕੇ ਵਿਚ ਪ੍ਰਚਾਰ ਕਰਨ ਪਿੱਛੋਂ ਅੰਤਮ ਦਿਨ ਅੰਮ੍ਰਿਤ ਸੰਚਾਰ ਕਰਵਾਉਣਗੀਆਂ।

Related posts

ਹੋਲਾ ਮਹੱਲਾ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ: ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਸ਼ਰਧਾਲੂਆਂ ਉਪਰ ਹਮਲਾ: 5 ਜਣੇ ਜ਼ਖਮੀਂ !

admin

ਵਿਜੈ ਗਰਗ ਦੀ ਕਿਤਾਬ, “ਸੈਨਿਕ ਸਕੂਲ ਪ੍ਰਵੇਸ਼ ਪ੍ਰੀਖਿਆ”, ਪ੍ਰਿੰਸੀਪਲ ਸੰਧਿਆ ਬਠਲਾ ਦੁਆਰਾ ਲੋਕ ਅਰਪਣ !

admin