ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਰਹੱਦ ਤੋਂ 50 ਕਿਲੋਮੀਟਰ ਘੇਰੇ ਨੂੰ ਬੀਐਸਐਫ ਅਧੀਨ ਕਰਨ ਦੇ ਫੈਸਲੇ ਸਬੰਧੀ ਸਰਹੱਦ ਨਾਲ ਸਬੰਧਤ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮਜੀਠੀਆ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ’ਤੇ ਸਿੱਧਾ ਡਾਕਾ ਹੈ। ਇਸ ਸਾਜ਼ਿਸ਼ ’ਚ ਪੰਜਾਬ ਦੀ ਕਾਂਗਰਸ ਵੀ ਮਿਲੀ ਹੋਈ ਹੈ। ਜੇਕਰ ਕੇਂਦਰ ਸਰਕਾਰ ਨੇ ਇਸ ਫ਼ੈਸਲੇ ਨੂੰ ਰੱਦ ਕਰਦਿਆਂ ਮੁੜ 15 ਕਿੱਲੋਮੀਟਰ ਦੀ ਹੱਦ ਨਾ ਕੀਤੀ ਤਾਂ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਮੁਹਿੰਮ ਵਿੱਢੇਗੀ ਅਤੇ ਸੜਕਾਂ ਤੇ ਆ ਜਾਵੇਗੀ। ਜ਼ਰੂਰਤ ਪੈਣ ’ਤੇ ਸ਼੍ਰੋਮਣੀ ਅਕਾਲੀ ਦਲ ਜੇਲ੍ਹ ਭਰੋ ਅੰਦੋਲਨ ਵੀ ਸ਼ੁਰੂ ਕਰੇਗਾ।