Punjab

ਸਰਹੱਦ ਨੇੜੇ ਉੱਡਦਾ ਦਿਖਾਈ ਦਿੱਤਾ ਪਾਕਿ ਡਰੋਨ, ਬੀਐੱਸਐੱਫ਼ ਦੀਆਂ ਮਹਿਲਾ ਕਾਂਸਟੇਬਲਾਂ ਨੇ ਫਾਇਰਿੰਗ ਕਰ ਕੇ ਭਜਾਇਆ

ਕਲਾਨੌਰ – ਮੰਗਲਵਾਰ ਦੇਰ ਰਾਤ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 89 ਬਟਾਲੀਅਨ ਦੀ ਬੀਓਪੀ ਬੋਹੜ ਵਡਾਲਾ ਦੀਆਂ ਸਰਹੱਦ ਤੇ ਤਾਇਨਾਤ ਮਹਿਲਾ ਕਾਂਸਟੇਬਲਾਂ ਵੱਲੋਂ ਸਰਹੱਦ ਤੇ ਉੱਡਦੇ ਪਾਕਿਸਤਾਨੀ ਡਰੋਨ ‘ਤੇ ਫਾਇਰਿੰਗ ਕੀਤੀ ਗਈ । ਇਸ ਇਲਾਵਾ 121 ਬਟਾਲੀਅਨ ਦੀ ਬੀਓਪੀ ਕਾਂਸੀ ਬਰਮਨ ‘ਚ ਸਰਹੱਦ ‘ਤੇ ਉਡਦੇ ਡਰੋਨ ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਸੰਬੰਧੀ ਜਦੋਂ ਬੀਐੱਸਐੱਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੀਐੱਸਐੱਫ ਦੀ 89 ਬਟਾਲੀਅਨ ਦੀ ਬੀਓਪੀ ਬੋਹੜ ਵਡਾਲਾ ਦੀ ਸਰਹੱਦ ‘ਤੇ ਤਾਇਨਾਤ ਮਾਹਿਰਾਂ ਕਾਂਸਟੇਬਲ ਪ੍ਰਿਅੰਕਾ ਤੇ ਦੂਸਰੀ ਮਹਿਲਾ ਕਾਂਸਟੇਬਲ ਵੱਲੋਂ ਪਾਕਿਸਤਾਨੀ ਡਰੋਨ ਵੇਖਣ ‘ਤੇ 18 ਫਾਇਰ ਕੀਤੇ। ਉਨ੍ਹਾਂ ਦੱਸਿਆ ਕਿ ਇਸ ਟਾਇਮ ਤੇ ਬੀਓਪੀ ਕਾਂਸੀ ਬਰਮਨ ‘ਤੇ ਵੀ ਜਵਾਨਾਂ ਵੱਲੋਂ 5 ਫਾਇਰ ਕਰ ਕੇ ਪਾਕਿਸਤਾਨੀ ਡਰੋਨਾਂ ਦੀ ਭਾਰਤ ਵਾਲੇ ਪਾਸੇ ਆਉਣ ਦੀ ਕੋਸ਼ਿਸ਼ ਨੂੰ ਨਕਾਮ ਕੀਤਾ ਹੈ । ਇਸ ਮੌਕੇ ਤੇ ਬਟਾਲੀਅਨ ਕਮਾਂਡੈਂਟ ਪ੍ਰਦੀਪ ਕੁਮਾਰ ਅਤੇ ਬੀਐੱਸਐੱਫ ਜਵਾਨਾ ਵੱਲੋਂ ਇਲਾਕੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਡੀਆਈਜੀ ਪ੍ਰਭਾਕਰ ਜੋਸ਼ੀ ਨੇ ਕਿਹਾ ਕਿ ਜਵਾਨ ਸਰਹੱਦ ‘ਤੇ ਪੂਰੀ ਤਰ੍ਹਾਂ ਚੌਕਸ ਹਨ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਮਨਸੂਬੇ ਫੇਲ੍ਹ ਕਰਨ ਲਈ ਵਚਨਬੱਧ ਹਨ।

Related posts

ਪੰਜਾਬ ਭਰ ਵਿੱਚ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਗੋਇਲ

admin

ਸ਼੍ਰੋਮਣੀ ਅਕਾਲੀ ਦਲ ਵਲੋਂ 33 ਜ਼ਿਲ੍ਹਾ (ਸ਼ਹਿਰੀ ਤੇ ਦਿਹਾਤੀ) ਪ੍ਰਧਾਨ ਨਿਯੁਕਤ !

admin

ਮੁੜ ਉਤਸ਼ਾਹਿਤ ਹੋਣਗੀਆਂ ਬੈਲਗੱਡੀਆਂ ਦੀਆਂ ਦੌੜਾਂ ਤੇ ਪੇਂਡੂ ਰਵਾਇਤੀ ਖੇਡਾਂ: ਚੀਮਾ

admin