Punjab

ਸਰੀਰਕ ਤੌਰ ‘ਤੇ ਤੰਦਰੁਸਤ ਰਹਿਣ ਲਈ ਚੰਗੀ ਮਾਨਸਿਕ ਸਿਹਤ ਲਾਜ਼ਮੀ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ – ਐਸ ਆਰ ਐਸ ਫਾਉਂਡੇਸ਼ਨ ਵੱਲੋਂ ਚੰਡੀਗੜ੍ਹ ਵਿਖੇ ਇੱਕ ਮੈਡੀਕਲ ਕਾਨਫਰੰਸ, ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕੀਤੀ। ਪ੍ਰੋਗਰਾਮ ਦਾ ਉਦੇਸ਼ ਮਹਾਂਮਾਰੀ ਦੇ ਸਮੇਂ ਦੌਰਾਨ ਕੋਰੋਨਾ ਯੋਧਿਆਂ ਦੇ ਯੋਗਦਾਨ ਨੂੰ ਪਛਾਣਨ ਅਤੇ ਪ੍ਰਸ਼ੰਸਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ। ਮੈਡੀਕਲ ਅਤੇ ਪੈਰਾ-ਮੈਡੀਕਲ ਪੇਸ਼ੇਵਰਾਂ ਨੂੰ ਧਰਤੀ ‘ਤੇ ਪ੍ਰਮਾਤਮਾ ਦੀ ਮੂਰਤ ਦੱਸਦਿਆਂ ਸ੍ਰੀ ਜੌੜਾਮਾਜਰਾ ਨੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਜਿਵੇਂ ਕਿ ਨਰਸਾਂ, ਵਾਰਡ ਬੁਆਏ ਅਤੇ ਸੁਰੱਖਿਆ ਗਾਰਡਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ: ਚਰਨਜੀਤ ਸਿੰਘ ਅਤੇ ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ, ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਅਤੇ ‘ਆਪ’ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਡਾ: ਪ੍ਰਭਜੋਤ ਕੌਰ ਹਾਜ਼ਰ ਸਨ।

Related posts

ਪਹਿਲਾਂ ਅਸਾਮ, ਫਿਰ ਪੰਜਾਬ, ਹੁਣ ਉੱਤਰਾਖੰਡ… ਕਸਰ ਨਾ ਰਹਿ ਜਾਵੇ, ਕਾਂਗਰਸ ਸਾਂਸਦ ਮਨੀਸ ਤਿਵਾੜੀ ਨੇ ਲਈ ਚੁਟਕੀ

Bunty

450 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੈਮੀਨਾਰ ਆਯੋਜਿਤ ਸ਼ਤਾਬਦੀ ਦਿਹਾੜੇ ਸਿੱਖ ਧਰਮ ਇਤਿਹਾਸ ਨੂੰ ਸਮਝਣ ਤੇ ਖੋਜਣ ਦਾ ਸੁਨਹਿਰੀ ਮੌਕਾ- ਭਾਈ ਮਹਿਤਾ

Bunty

ਖੋਜ ਲਈ ਏ. ਆਈ. ਤੇ ਕਲਾਉਡ-ਅਧਾਰਤ ਟੂਲਸ’ ’ਤੇ 5 ਰੋਜ਼ਾ ਸ਼ਾਰਟ ਟਰਮ ਕੋਰਸ ਕਰਵਾਇਆ

admin