Punjab

ਸਰੀਰ ਨੂੰ ਤੰਦਰੁਸਤ ਰੱਖਣ ਦੇ ਮਕਸਦ ਤਹਿਤ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ !

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸੰਸਥਾਵਾਂ ਨੇ ਯੋਗ ਦਿਵਸ ਮਨਾਇਆ।

ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਵਿਖੇ ਸਰੀਰ ਨੂੰ ਤੰਦਰੁਸਤ ਰੱਖਣ, ਜ਼ਿੰਦਗੀ ’ਚ ਖੁਸ਼ਹਾਲੀ ਅਤੇ ਸਫਲਤਾ ਨੂੰ ਹਾਸਲ ਕਰਨ ਦੇ ਮਕਸਦ ਤਹਿਤ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਨੂੰ ਯੋਗ ਦੇ ਗੁਣਾਂ ਤੋਂ ਜਾਣੂ ਕਰਵਾਇਆ ਗਿਆ। ਇੰਜ਼ੀਨੀਅਰਿੰਗ ਕਾਲਜ ਵਿਖੇ ਡਾਇਰੈਕਟਰ ਮੰਜ਼ੂ ਬਾਲਾ ਅਤੇ ਫ਼ਿਜੀਕਲ ਐਜ਼ੂਕੇਸ਼ਨ ਕਾਲਜ ਵਿਖੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਦੀ ਰਹਿਨੁਮਾਈ ਹੇਠ ਆਯੋਜਿਤ ਇਸ ਪ੍ਰੋਗਰਾਮ ’ਚ ਵਿਦਿਆਰਥੀਆਂ ਦੇ ਯੋਗ ਦੇ ਵੱਖ-ਵੱਖ ਆਸਣ ਕਰਵਾਏ ਗਏ।

ਇਸ ਸਬੰਧੀ ਡਾ. ਮੰਜ਼ੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਪੰਜਾਬ ਬਟਾਲੀਅਨ ਐੱਨ. ਸੀ. ਸੀ., ਅੰਮ੍ਰਿਤਸਰ ਦੇ ਸਹਿਯੋਗ ਨਾਲ 2 ਰੋਜ਼ਾ ਯੋਗ ਸੰਗਮ ਦਾ ਆਯੋਜਨ ਕੀਤਾ ਗਿਆ। ਜਿਸ ’ਚ ਉਕਤ ਐਨ. ਸੀ. ਸੀ. ਤੋਂ ਸੂਬੇਦਾਰ ਗੁਰਬਚਨ ਸਿੰਘ ਅਤੇ ਹੌਲਦਾਰ ਗੁਰਵਿੰਦਰ ਵੱਲੋਂ ਕਾਲਜ ਫੈਕਲਟੀ, ਐੱਨ. ਸੀ. ਸੀ. ਕੈਡਿਟਾਂ, ਵਿਦਿਆਰਥੀਆਂ ਤੋਂ ਇਲਾਵਾ ਖਾਲਸਾ ਕਾਲਜ ਪਬਲਿਕ ਸਕੂਲ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਅਤੇ ਲਿਟਲ ਫਲਾਵਰ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਯੋਗਾ ਨੂੰ ਅਨੁਸ਼ਾਸਿਤ ਜੀਵਨ ਦੇ ਢੰਗ ਵਜੋਂ ਅਪਨਾਉਣ ਲਈ ਉਤਸ਼ਾਹਿਤ ਕੀਤਾ। ਜਦ ਕਿ ਐਜ਼ੂਕੇਸ਼ਨ ਕਾਲਜ ਵਿਖੇ ਯੋਗਾ ਵਿਭਾਗ ਦੇ ਸਹਾਇਕ ਪ੍ਰੋਫੈਸਰ ਕੇਸਰ ਸਿੰਘ ਵੱਲੋਂ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਯੋਗ ਅਭਿਆਸ ਕਰਵਾਇਆ ਗਿਆ।

ਇਸ ਮੌਕੇ ਡਾ. ਮੰਜੂ ਬਾਲਾ ਅਤੇ ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਯੋਗਾ ਸਿਰਫ਼ ਇਕ ਸਰੀਰਿਕ ਗਤੀਵਿਧੀ ਨਹੀਂ ਹੈ, ਸਗੋਂ ਜੀਵਨ ਦਾ ਇਕ ਪੂਰਾ ਦਰਸ਼ਨ ਹੈ। ਉਨ੍ਹਾਂ ਕਿਹਾ ਕਿ ਇਹ ਸਰੀਰ ਨੂੰ ਮਜ਼ਬੂਤ ਕਰਨ, ਮਨ ਨੂੰ ਮਜ਼ਬੂਤ ਕਰਨ ਅਤੇ ਆਤਮਾ ਨੂੰ ਸ਼ਾਂਤ ਕਰਨ ਦਾ ਵਿਗਿਆਨ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਕੈਡਿਟਾਂ ਵੱਲੋਂ ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਯੋਗ ਅਭਿਆਸ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੋਗ ਸਮਾਗਮ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ, ਸੁਚੇਤ ਅਤੇ ਉਦੇਸ਼ਪੂਰਨ ਜੀਵਨ ਜੀਉਣ ਲਈ ਪ੍ਰੇਰਿਤ ਕਰਨ ਲਈ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਯੋਗਾ ਨੂੰ ਸਿਰਫ਼ ਇਕ ਦਿਨ ਦਾ ਪ੍ਰੋਗਰਾਮ ਨਹੀਂ, ਸਗੋਂ ਇਕ ਰੋਜ਼ਾਨਾ ਆਦਤ ਬਣਨਾ ਚਾਹੀਦਾ ਹੈ।

ਇਸ ਮੌਕੇ ਡਾ. ਮੰਜ਼ੂ ਬਾਲਾ ਅਤੇ ਪ੍ਰਿੰ: ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਯੋਗਾ ਸੈਸ਼ਨ ਆਯੂਸ਼ ਮੰਤਰਾਲੇ ਦੁਆਰਾ ਨਿਰਧਾਰਤ ਸਾਂਝੇ ਯੋਗਾ ਪ੍ਰੋਟੋਕੋਲ ਦੌਰਾਨ ਵਿਦਿਆਰਥੀਆਂ ਦੁਆਰਾ ਤਾਡਾਸਨ, ਪਛਿਮੋਤਾਸਨ, ਉਤਾਨਪਾਦਾਸਨ, ਭੁਜੰਗਾਸਨ ਅਤੇ ਨੌਕਾਸਨ ਸਮੇਤ ਕਈ ਆਸਣ ਕੀਤੇ ਗਏ। ਉਨ੍ਹਾਂ ਕਿਹਾ ਕਿ ਹਰੇਕ ਸੈਸ਼ਨ ਆਸਣ ਸੁਧਾਰ, ਸਾਹ ਨਿਯਮਨ ਅਤੇ ਅੰਦਰੂਨੀ ਸ਼ਾਂਤੀ ’ਤੇ ਕੇਂਦ੍ਰਿਤ ਸੀ।

Related posts

ਅੱਜ ਤੱਕ ਕੁੱਲ 54,422 ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ: ਮੁੱਖ-ਮੰਤਰੀ ਮਾਨ

admin

ਅਮਰੀਕਨ ਵੀਜ਼ੇ ਦੀ ਇੰਟਰਵਿਊ ਸਮੇਂ ਹੁਣ ਸੋਸ਼ਲ ਮੀਡੀਆ ਅਕਾਊਂਟਸ ਦੀ ਵੀ ਹੋਵੇਗੀ ਜਾਂਚ !

admin

ਮੁੱਖ-ਮੰਤਰੀ ਦੇ ਅਧਿਕਾਰਾਂ ਨੂੰ ਘਟਾਉਣ ਅਤੇ ਖੋਹੇ ਜਾਣ ਨੂੰ ਮਨਜ਼ੂਰ ਨਹੀਂ ਕਰਨਗੇ: ਰਾਜਾ ਵੜਿੰਗ

admin