Bollywood

ਸਲਮਾਨ ਖਾਨ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ, 2 ਕਰੋੜ ਦੀ ਫਿਰੌਤੀ ਮੰਗੀ

ਮੁੰਬਈ – ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਕਥਿਤ ਤੌਰ ’ਤੇ ਦੋ ਕਰੋੜ ਰੁਪਏ ਦੀ ਮੰਗ ਦੇ ਨਾਲ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਇੱਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲਿਸ ਨੂੰ ਮੰਗਲਵਾਰ ਨੂੰ ਇੱਕ ਗੁੰਮਨਾਮ ਸੁਨੇਹਾ ਮਿਲਿਆ, ਜਿਸ ਵਿੱਚ ਧਮਕੀ ਦਿੱਤੀ ਗਈ ਸੀ ਕਿ ਜੇ ਉਸਨੇ ਦੋ ਕਰੋੜ ਰੁਪਏ ਨਹੀਂ ਦਿੱਤੇ ਤਾਂ ਸਲਮਾਨ ਨੂੰ ਮਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਹਿਲਾਂ ਇਸ ਮਹੀਨੇ ਦੇ ਸ਼ੁਰੂ ਵਿੱਚ ਮੁੰਬਈ ਟ੍ਰੈਫ਼ਿਕ ਪੁਲਿਸ ਦੇ ਵਟਸਐਪ ਹੈਲਪਲਾਈਨ ਡੈਸਕ ਨੂੰ ਇੱਕ ਧਮਕੀ ਸੰਦੇਸ਼ ਮਿਲਿਆ ਸੀ ਜਿਸ ਵਿੱਚ ਅਦਾਕਾਰ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਪੁਲਿਸ ਨੇ ਇਸ ਸਬੰਧ ਵਿੱਚ ਜਮਸ਼ੇਦਪੁਰ ਤੋਂ ਇੱਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਸੀ। ਮੁੰਬਈ ਪੁਲਿਸ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਨੋਇਡਾ ਤੋਂ ਸਲਮਾਨ ਖਾਨ ਅਤੇ ਐੱਨਸੀਪੀ ਨੇਤਾ ਜ਼ੀਸ਼ਾਨ ਸਿੱਦੀਕੀ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ’ਚ ਗਿ੍ਰਫ਼ਤਾਰ ਕੀਤਾ ਹੈ।ਜ਼ਿਕਰਯੋਗ ਹੈ ਕਿ ਖਾਨ ਨੂੰ ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਗਿਰੋਹ ਦੇ ਸ਼ੱਕੀ ਮੈਂਬਰਾਂ ਨੇ ਇਸ ਸਾਲ ਅਪਰੈਲ ’ਚ ਅਭਿਨੇਤਾ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਗੋਲੀਬਾਰੀ ਕੀਤੀ ਸੀ। ਕੁਝ ਮਹੀਨੇ ਪਹਿਲਾਂ ਨਵੀਂ ਮੁੰਬਈ ਪੁਲਿਸ ਨੇ ਬਿਸ਼ਨੋਈ ਗੈਂਗ ਵੱਲੋਂ ਖਾਨ ਨੂੰ ਮਾਰਨ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਸੀ, ਜਿਸ ਤੋਂ ਬਾਅਦ ਅਦਾਕਾਰ ਦੀ ਸੁਰੱਖਿਆ ਵਿੱਚ ਵਾਧਾ ਹੋਇਆ ਸੀ।

Related posts

ਸ਼ਾਹਰੁਖ ਖਾਨ ਦੀ ਸਭ ਤੋਂ ਵੱਡੀ ਫਲਾਪ ਤੇ ਸਭ ਤੋਂ ਮਹਿੰਗੀ ਫਿਲਮ !

admin

ਕਦੋਂ ਰਿਲੀਜ਼ ਹੋਵੇਗੀ ਦਿਲਜੀਤ ਦੀ ‘ਪੰਜਾਬ 95’ ਫਿ਼ਲਮ ?

admin

ਸ਼ਾਹਰੁਖ ਖਾਨ ਫਿਲਮ ‘ਕਿੰਗ’ ਦੇ ਸੈੱਟ ‘ਤੇ ਐਕਸ਼ਨ ਸੀਨ ਕਰਦਿਆਂ ਜ਼ਖਮੀ !

admin