India

ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ ਕੰਮ ਕਰ ਰਹੀ ਹੈ ਮੋਦੀ ਸਰਕਾਰ: ਤੋਮਰ

ਨਵੀਂ ਦਿੱਲੀ – ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਯੂਪੀਏ ਸਰਕਾਰ ਵੇਲੇ ਖੇਤੀ ਸੁਧਾਰਾਂ ਬਾਰੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਆਈ ਸੀ ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੇ ਇਸ ਦੀਆਂ ਸਿਫ਼ਾਰਸ਼ਾਂ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਉਤਪਾਦ ਦੀ ਲਾਗਤ ਤੋਂ 50 ਫੀਸਦੀ ਜ਼ਿਆਦਾ ਤੈਅ ਕੀਤਾ ਗਿਆ ਹੈ। ਸ੍ਰੀ ਤੋਮਰ ਨੇ ਕਿਹਾ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ (ਜੋ ਵਾਪਸ ਲੈ ਲਏ ਗਏ ਹਨ) ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਐੱਮਐੱਸਪੀ ਸਮੇਤ ਕਈ ਮੁੱਦਿਆਂ ਦਾ ਅਧਿਐਨ ਕਰਨ ਲਈ ਕਮੇਟੀ ਬਣਾਈ ਗਈ ਸੀ, ਜਿਸ ਨੇ ਹੁਣ ਤੱਕ 30 ਤੋਂ 35 ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਕਿਹਾ, ‘ਕਮੇਟੀ ਦੀਆਂ ਸਿਫ਼ਾਰਸ਼ਾਂ ਹਾਲੇ ਨਹੀਂ ਆਈਆਂ।’ ਉਹ ਪ੍ਰਸ਼ਨ ਕਾਲ ਦੌਰਾਨ ਕਾਂਗਰਸ ਮੈਂਬਰ ਅਧੀਰ ਰੰਜਨ ਚੌਧਰੀ ਦੇ ਸਵਾਲ ਦਾ ਜਵਾਬ ਦੇ ਰਹੇ ਸਨ। ਮੰਤਰੀ ਨੇ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਨੇ 201 ਸਿਫਾਰਸ਼ਾਂ ਕੀਤੀਆਂ ਸਨ। ਇਨ੍ਹਾਂ ਵਿੱਚੋਂ 100 ’ਤੇ ਐਨਡੀਏ ਸਰਕਾਰ ਕੰਮ ਕਰ ਰਹੀ ਹੈ ਪਰ ਮੁੱਖ ਸਿਫ਼ਾਰਸ਼ ਐੱਮਐੱਸਪੀ ’ਤੇ ਸੀ।
ਸਵਾਮੀਨਾਥਨ ਨੇ ਕਿਹਾ ਸੀ ਕਿ ਲਾਗਤ ’ਤੇ 50 ਫੀਸਦੀ ਮੁਨਾਫਾ ਜੋੜ ਕੇ ਐੱਮਐੱਸਪੀ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ। ਖੇਤੀ ਮੰਤਰੀ ਨੇ ਲੋਕ ਸਭਾ ਵਿੱਚ ਕਿਹਾ, ‘2014 ਤੱਕ ਕਾਂਗਰਸ ਦੀ ਅਗਵਾਈ ਹੇਠਲੀ ਯੂਪੀਏ ਸਰਕਾਰ ਸੀ।

Related posts

ਅਤਿਵਾਦੀ-ਗੈਂਗਸਟਰ-ਡਰੱਗ ਤਸਕਰ ਗਠਜੋੜ ਖ਼ਿਲਾਫ਼ ਐੱਨਆਈਏ ਦੇ ਪੰਜਾਬ, ਦਿੱਲੀ ਤੇ ਹਰਿਆਣਾ ਸਣੇ 32 ਥਾਵਾਂ ’ਤੇ ਛਾਪੇ

Bunty

ਹਰਿਆਣਾ ਵਿੱਚ ਦਲਿਤਾਂ ਪ੍ਰਤੀ ਜਾਟ ਭਾਈਚਾਰੇ ਦੀ ਮਾਨਸਿਕਤਾ ਬਦਲਣ ਦੀ ਲੋੜ: ਮਾਇਆਵਤੀ

Bunty

ਡਾ. ਫਾਰੂਕ ਅਬਦੁੱਲਾ ਨੇ ਕਿਹਾ-ਜ਼ੋਖ਼ਮ ਵਾਲੀ ਥਾਂ ‘ਤੇ ਟੈਂਟ ਲਗਾਉਣ ਦੀ ਕੀ ਲੋੜ ਸੀ, ਸਰਕਾਰ ਨੂੰ ਕਰਵਾਉਣੀ ਚਾਹੀਦੀ ਹੈ ਇਸ ਦੀ ਜਾਂਚ

Bunty