Breaking NewsLatest NewsPunjab

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਛੁੱਟੀ ਦਾ ਐਲਾਨ

ਸੰਗਰੂਰ – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ, 2024 ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ।
ਜਿਹੜੇ ਵਿਦਿਅਕ ਅਦਾਰੇ/ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

admin

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

admin