India

ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ, 23 ਘਰ ਸੜ ਕੇ ਹੋਏ ਸੁਆਹ

‘ ਈਟਾਨਗਰ – ਅਰੁਣਾਚਲ ਪ੍ਰਦੇਸ਼ ਦੇ ਪੂਰਬੀ ਕਾਮੇਂਗ ਜ਼ਿਲ੍ਹੇ ਦੇ ਸੇਪਾ ’ਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 23 ਘਰ ਪੂਰੀ ਤਰ੍ਹਾਂ ਨਾਲ ਸੜ ਕੇ ਤਬਾਹ ਹੋ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਐੱਸਪੀ ਕਾਮਦਮ ਸਿਕੋਮ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸ਼ਾਮ ਕਰੀਬ 7 ਵਜੇ ਅਬੋਟਾਨੀ ਕਲੋਨੀ ਵਿੱਚ ਵਾਪਰੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਸ਼ੱਕ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ। ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੇ ਘਰ ਅੱਗ ਕਾਰਨ ਸੜ ਗਏ ਹਨ, ਉਨ੍ਹਾਂ ਲਈ ਐਲ.ਬੀ.ਐਸ.-2. ਸਕੂਲ ਵਿੱਚ ਰਾਹਤ ਕੈਂਪ ਲਗਾਇਆ ਗਿਆ ਹੈ। ਮੁੱਖ ਮੰਤਰੀ ਪੇਮਾ ਖਾਂਡੂ ਨੇ ਕਿਹਾ ਕਿ ਸਰਕਾਰ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ, ਇਹ ਜਾਣ ਕੇ ਦੁੱਖ ਹੋਇਆ ਕਿ ਸੇਪਾ ’ਚ ਭਿਆਨਕ ਅੱਗ ਲੱਗਣ ਕਾਰਨ 23 ਘਰ ਤਬਾਹ ਹੋ ਗਏ। ਕਿਰਪਾ ਕਰਕੇ ਘਬਰਾਓ ਨਾ, ਅਸੀਂ ਸਥਿਤੀ ’ਤੇ ਨਜ਼ਰ ਰੱਖੀ ਹੋਈ ਹੈ।ਉਹਨਾਂ ਨੇ ਕਿਹਾ, “ਮੈਂ ਈਸਟ ਕਾਮੇਂਗ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਕਿਹਾ ਹੈ। ਰਾਹਤ ਕੈਂਪ ਲਗਾਇਆ ਗਿਆ ਹੈ। ਮੈਂ ਸਾਰੇ ਪ੍ਰਭਾਵਿਤ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੈਂਪ ਦਾ ਲਾਭ ਉਠਾਉਣ ਅਤੇ ਸੁਰੱਖਿਆ ਸਬੰਧੀ ਸਾਵਧਾਨੀਆਂ ਵੀ ਵਰਤਣ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।

Related posts

ਭਾਰਤ-ਚੀਨ ਸਰਹੱਦ ਉਪਰ ਸ਼ਾਂਤੀ ਤੇ ਸਥਿਰਤਾ ਬਣਾਈ ਰੱਖਣ ਲਈ ਛੇ ਨੁਕਤਿਆਂ ‘ਤੇ ਸਹਿਮਤੀ !

admin

ਕਿਸਾਨ ਔਰਤਾਂ ਨੇ ਰੋਕੀਆਂ ਰੇਲ-ਗੱਡੀਆਂ: 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ !

admin

ਸਾਂਝੀ ਸੰਸਦੀ ਕਮੇਟੀ: ਪ੍ਰਿਯੰਕਾ ਗਾਂਧੀ ਤੇ ਮਨੀਸ਼ ਤਿਵਾੜੀ ਨੂੰ ਮਿਲ ਸਕਦੀ ਜਿੰਮੇਵਾਰੀ !

admin