India

ਸ਼ਿਮਲਾ ਪੁਲਿਸ ਨੇ 25 ਪੰਜਾਬੀ ਨੌਜਵਾਨਾਂ ਨੂੰ ਕੀਤਾ ਕਾਬੂ, ਪਹਾੜ ਘੁੰਮਣ ਦੇ ਬਹਾਨੇ ਕਰਦੇ ਸਨ ਨਸ਼ਾ ਤਸਕਰੀ

ਹਿਮਾਚਲ ਪ੍ਰਦੇਸ਼ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 30 ਜੂਨ ਤਕ ਸ਼ਿਮਲਾ ਵਿੱਚ 221 ਨਸ਼ਾ ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਗਏ ਤਸਕਰਾਂ ਵਿੱਚ ਸਭ ਤੋਂ ਵੱਧ 171 ਪਹਾੜੀ ਸੂਬੇ ਦੇ ਹਨ, ਜਦੋਂ ਕਿ ਇਸ ਸਬੰਧ ਵਿੱਚ ਹੋਰਨਾਂ ਸੂਬਿਆਂ ਤੋਂ ਗਿ੍ਰਫ਼ਤਾਰ ਕੀਤੇ ਗਏ ਤਸਕਰਾਂ ਵਿੱਚ ਪੰਜਾਬ ਸਭ ਤੋਂ ਅੱਗੇ ਹੈ। ਜਿਸ ਤੋਂ ਬਾਅਦ ਨੇਪਾਲ ਦੇ ਤਸਕਰਾਂ ਦਾ ਸਥਾਨ ਹੈ। ਗਿ੍ਰਫਤਾਰ ਕੀਤੇ ਗਏ 221 ਵਿਅਕਤੀਆਂ ਵਿੱਚੋਂ 8 ਮਹਿਲਾਵਾਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਮਹਿਲਾਵਾਂ ਦਾ ਸ਼ਾਮਿਲ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਸ਼ਿਮਲਾ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਦੂਜੇ ਰਾਜਾਂ ਦੇ ਕੁੱਲ 42 ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ । ਜਿਸ ਵਿੱਚ ਪੰਜਾਬ ਦੇ 25, ਉੱਤਰ ਪ੍ਰਦੇਸ਼ ਦੇ ਚਾਰ, ਹਰਿਆਣਾ, ਰਾਜਸਥਾਨ ਅਤੇ ਉੱਤਰਾਖੰਡ ਦੇ ਤਿੰਨ-ਤਿੰਨ, ਦਿੱਲੀ ਦੇ ਦੋ ਅਤੇ ਚੰਡੀਗੜ੍ਹ ਅਤੇ ਬਿਹਾਰ ਤੋਂ ਇੱਕ-ਇੱਕ ਵਿਅਕਤੀ ਸ਼ਾਮਿਲ ਹੈ। ਇਸ ਤੋਂ ਇਲਾਵਾ ਪਹਾੜੀ ਰਾਜ ਤੋਂ 171 ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਿਮਲਾ ਤੋਂ ਫੜੇ ਗਏ ਤਸਕਰਾਂ ਦੀਆਂ ਗਿ੍ਰਫ਼ਤਾਰੀਆਂ ਤੋਂ ਇਲਾਵਾ ਨਸ਼ਾ ਤਸਕਰੀ ਵਿੱਚ ਵਰਤੇ ਜਾਂਦੇ 90 ਵਾਹਨ ਜ਼ਬਤ ਕੀਤੇ ਗਏ ਹਨ। ਇਨ੍ਹਾਂ ਕੁੱਲ 90 ਵਾਹਨਾਂ ਵਿੱਚੋਂ 11ਵਾਹਨਾਂ ਦੇ ਪੰਜਾਬ ਰਜਿਸਟ੍ਰੇਸ਼ਨ ਨੰਬਰ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਤਸਕਰਾਂ ਦੀ ਕਰੀਬ 1 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਲਈ ਵੱਖ-ਵੱਖ ਅਦਾਲਤਾਂ ਵਿੱਚ ਕਾਰਵਾਈ ਵੀ ਸ਼ੁਰੂ ਕੀਤੀ ਗਈ ਹੈ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin