ਕੋਲੰਬੋ – ਸ੍ਰੀਲੰਕਾ ਦੀ ਜਲ ਸੈਨਾ ਨੇ ਸਮੁੰਦਰ ਵਿਚ ਗੈਰ ਕਾਨੂੰਨੀ ਮੱਛੀ ਫੜਨ ਦੇ ਦੋਸ਼ ਵਿਚ 12 ਭਾਰਤੀ ਮਛੇਰਿਆਂ ਨੂੰ ਗਿ੍ਰਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੀ ਕਿਸ਼ਤੀ ਵੀ ਜ਼ਬਤ ਕਰ ਲਈ ਹੈ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ। ਸ਼੍ਰੀਲੰਕਾਈ ਜਲ ਸੈਨਾ ਵੱਲੋਂ 12 ਹੋਰ ਲੋਕਾਂ ਦੀ ਗਿ੍ਰਫ਼ਤਾਰੀ ਨਾਲ ਇਸ ਸਾਲ ਟਾਪੂ ਦੇਸ਼ ਵਿੱਚ ਅਜਿਹੀਆਂ ਘਟਨਾਵਾਂ ਵਿੱਚ ਫੜੇ ਗਏ ਭਾਰਤੀ ਨਾਗਰਿਕਾਂ ਦੀ ਗਿਣਤੀ 462 ਹੋ ਗਈ ਹੈ। ਸ਼੍ਰੀਲੰਕਾ ਨੇਵੀ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਮਛੇਰਿਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਅਤੇ ਉੱਤਰੀ ਸੂਬੇ ਜਾਫਨਾ ਵਿੱਚ ਪੁਆਇੰਟ ਪੇਡਰੋ ਤੱਟ ਤੋਂ ਉਨ੍ਹਾਂ ਦੀ ਕਿਸ਼ਤੀ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਫੜੇ ਗਏ 12 ਮਛੇਰਿਆਂ ਨੂੰ ਕਾਂਕੇਸੰਤੁਰਾਈ ਬੰਦਰਗਾਹ ‘ਤੇ ਲਿਜਾਇਆ ਗਿਆ ਅਤੇ ਅਗਲੇਰੀ ਕਾਰਵਾਈ ਲਈ ਮੈਲਾਡੀ ਫਿਸ਼ਰੀਜ਼ ਇੰਸਪੈਕਟੋਰੇਟ ਨੂੰ ਸੌਂਪ ਦਿੱਤਾ ਜਾਵੇਗਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼੍ਰੀਲੰਕਾਈ ਜਲ ਸੈਨਾ ਨੇ 2024 ਵਿੱਚ ਹੁਣ ਤੱਕ 462 ਭਾਰਤੀ ਮਛੇਰਿਆਂ ਨੂੰ ਗਿ੍ਰਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੀਆਂ 62 ਕਿਸ਼ਤੀਆਂ ਨੂੰ ਟਾਪੂ ਦੇ ਖੇਤਰੀ ਪਾਣੀਆਂ ਵਿੱਚ ਗੈਰ ਕਾਨੂੰਨੀ ਮੱਛੀਆਂ ਫੜਨ ਲਈ ਜ਼ਬਤ ਕੀਤਾ ਹੈ।