Punjab

ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ !

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ।

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਨਵੇਂ ਐਲਾਨੇ ਗਏ ਅਹੁਦੇਦਾਰਾਂ ਵਿੱਚ ਬਲਵਿੰਦਰ ਸਿੰਘ ਭੂੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਐਨ.ਕੇ. ਸ਼ਰਮਾ ਖਜਾਨਚੀ ਬਣਾਏ ਗਏ। ਇਸ ਦੇ ਨਾਲ ਹੀ ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਅਤੇ ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ।

ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਐਲਾਨੀ ਗਈ ਕੋਰ ਕਮੇਟੀ, ਜਿਸ ਵਿੱਚ ਪਾਰਟੀ ਦੇ 31 ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ, ਉਹਨਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਹਰਜਿੰਦਰ ਸਿੰਘ ਧਾਮੀ, ਨਰੇਸ਼ ਗੁਜਰਾਲ, ਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਾਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਬੀਬਾ ਹਰਸਿਮਰਤ ਕੌਰ ਬਾਦਲ, ਮਨਜੀਤ ਸਿੰਘ ਜੀ.ਕੇ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਬਲਦੇਵ ਸਿੰਘ ਖਹਿਰਾ, ਐਸ.ਆਰ. ਕਲੇਰ, ਜੋਗਿੰਦਰ ਸਿੰਘ ਜਿੰਦੂ, ਤੀਰਥ ਸਿੰਘ ਮਾਹਲਾ, ਰਣਜੀਤ ਸਿੰਘ ਢਿੱਲੋਂ, ਵਰਦੇਵ ਸਿੰਘ ਮਾਨ, ਗੁਰਪ੍ਰੀਤ ਸਿੰਘ ਰਾਜੂਖੰਨਾ, ਕਮਲ ਚੇਤਲੀ, ਹਰਪ੍ਰੀਤ ਸਿੰਘ ਕੋਟਭਾਈ, ਸੁਖਦੀਪ ਸਿੰਘ ਸੁਕਾਰ ਅਤੇ ਦਰਬਾਰਾ ਸਿੰਘ ਗੁਰੂ ਦੇ ਨਾਮ ਸ਼ਾਮਲ ਹਨ।

ਇਸ ਤੋਂ ਇਲਾਵਾ 5 ਸੀਨੀਅਰ ਨੇਤਾਵਾਂ ਨੂੰ ਕੋਰ ਕਮੇਟੀ ਦਾ ਐਕਸ ਆਫੀਸ਼ੀਓ ਮੈਂਬਰ ਬਣਾਇਆ ਗਿਆ ਹੈ, ਜਿਹਨਾਂ ਵਿੱਚ ਮੀਡੀਆ ਹੈਡ ਹਰਚਰਨ ਸਿੰਘ ਬੈਂਸ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਐਸ.ਓ.ਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਅਤੇ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਸ਼ਾਮਲ ਕੀਤਾ ਗਿਆ ਹੈ।

Related posts

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਸਾਡਾ ਉਦੇਸ਼ ਪੰਜਾਬ ਦੇ ਉਦਯੋਗਾਂ ਨੂੰ ਹਰ ਉਸ ਸਹੂਲਤ ਨਾਲ ਲੈਸ ਕਰਨਾ ਹੈ: ਸੰਜੀਵ ਅਰੋੜਾ

admin

ਅਹਿੰਸਾ ਦਿਵਸ ਵਜੋਂ 27 ਅਗਸਤ ਨੂੰ ਮੀਟ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ !

admin