Punjab

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਅਸਤੀਫ਼ਾ ਦੁਖਦਾਈ: ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ – ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪਾਈ ਇੱਕ ਪੋਸਟ ਵਿੱਚ ਕਿਹਾ ਕਿ ਪੰਥਕ ਪਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ ਕੁਝ ਕੁ ਨੇਤਾਵਾਂ ਵੱਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ ਹਿੱਤ ਇੱਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜ਼ਿੰਦਾ ਰੱਖਣ ਲਈ ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜ਼ਲੀਲ ਕਰਕੇ ਬਾਹਰ ਦਾ ਰਾਹ ਦਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰ੍ਹਾਂ ਦਾ ਬਣਾਇਆ ਜਾਂਦਾ ਹੈ ਕਿ ਬੰਦਾ ਖ਼ੁਦ ਹੀ ਛੱਡ ਕੇ ਜਾਣ ਲਈ ਮਜਬੂਰ ਹੋ ਜਾਂਦਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਆਪਣੀਆਂ ਗੁਰੂ ਪੰਥ ਦੀਆਂ ਸੰਸਥਾਵਾਂ ’ਤੇ ਮਿਹਰ ਭਰਿਆ ਹੱਥ ਰੱਖੇ।

ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦੇ ਫ਼ੈਸਲੇ ’ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਪ੍ਰਗਟਾਇਆ ਸੀ। ਉਹ ਉਸ ਵੇਲੇ ਇੰਗਲੈਂਡ ਦੌਰੇ ’ਤੇ ਸਨ ਅਤੇ ਉਨ੍ਹਾਂ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਇਸ ਸਬੰਧੀ ਆਪਣੀਆਂ ਭਾਵਨਾਵਾਂ ਦਰਜ ਕੀਤੀਆਂ ਸਨ। ਉਨ੍ਹਾਂ ਇਸ ਨੂੰ ਦੁਖਦਾਈ ਅਤੇ ਮੰਦਭਾਗਾ ਫ਼ੈਸਲਾ ਕਰਾਰ ਦਿੱਤਾ ਸੀ। ਜਥੇਦਾਰ ਗਿਆਨੀ ਰਘਬੀਰ ਸਿੰਘ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਬਣਾਈ ਗਈ ਜਾਂਚ ਕਮੇਟੀ ’ਤੇ ਵੀ ਇਤਰਾਜ਼ ਪ੍ਰਗਟ ਕਰ ਚੁੱਕੇ ਸਨ। ਉਨ੍ਹਾਂ ਆਖਿਆ ਸੀ ਕਿ ਜਥੇਦਾਰਾਂ ਖ਼ਿਲਾਫ਼ ਜਾਂਚ ਕਰਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਨਹੀਂ ਹੈ ਅਤੇ ਸਿਰਫ਼ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹੀ ਇਸ ਸਬੰਧੀ ਕੋਈ ਕਾਰਵਾਈ ਕੀਤੀ ਜਾ ਸਕਦੀ ਹੈ।

Related posts

ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਚੀਮਾ

Bunty

ਅਕਾਲੀ ਦਲ ਔਰਤਾਂ ਨੂੰ ਹਰ ਪੱਧਰ ’ਤੇ ਬਣਦਾ ਸਤਿਕਾਰ ਦੇਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

Bunty

JSW ਦੇ ਪ੍ਰਾਪੇਗੰਡਿਆ ਦਾ ਹਰ ਪਾਸਿਆਂ ਤੋਂ ਵਿਰੋਧ : ਸੰਘਰਸ਼ ਕਮੇਟੀ ਤਲਵੰਡੀ ਅਕਲੀਆ

admin