Punjab

ਸ਼੍ਰੋਮਣੀ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਕੀਤੀ ਇਕੱਤਰਤਾ

ਅੰਮ੍ਰਿਤਸਰ – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਇਹ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਣੀ ਹੈ। ਜੈਤੋ ਦੇ ਮੋਰਚੇ ਦੇ 100 ਸਾਲਾ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਵੱਲੋਂ ਪ੍ਰੋਗਰਾਮਾਂ ਦੀ ਰੂਪ ਰੇਖਾ ਤੈਅ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਅੱਜ ਇਸ ਕਮੇਟੀ ਦੀ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਹੋਈ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸ਼ੇਰ ਸਿੰਘ ਮੰਡਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਹਰਵਿੰਦਰ ਸਿੰਘ ਖਾਲਸਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਚਾਰਜ ਸ. ਕਰਤਾਰ ਸਿੰਘ ਅਤੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਮੈਨੇਜਰ ਸ. ਸੁਖਰਾਜ ਸਿੰਘ ਸ਼ਾਮਲ ਹੋਏ।
ਸ਼ਤਾਬਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ 21 ਫ਼ਰਵਰੀ 2024 ਨੂੰ ਮੁੱਖ ਸਮਾਗਮ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਦੇ ਸਬੰਧ ਵਿਚ ਸੰਗਤਾਂ ਅੰਦਰ ਜਾਗਰੂਕਤਾ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ ਵਿਚ ਧਾਰਮਿਕ ਦੀਵਾਨਾਂ ਦੀ ਲੜੀ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੈਤੋ ਦੇ ਮੋਰਚੇ ਦੀ ਸ਼ਤਾਬਦੀ ਸਿੱਖ ਜਗਤ ਲਈ ਬੇਹੱਦ ਅਹਿਮ ਹੈ, ਕਿਉਂਕਿ ਇਸ ਨੇ ਸਿੱਖ ਕੌਮ ਨੂੰ ਸੰਗਠਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਸ਼ਤਾਬਦੀ ਦੇ ਸਮਾਗਮਾਂ ਵਿਚ ਵੱਧਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ ਅਤੇ ਆਪਣੇ ਸ਼ਾਨਾਮੱਤੇ ਇਤਿਹਾਸ ਸਬੰਧੀ ਆਪਣੀ ਅਗਲੀ ਪੀੜ੍ਹੀ ਤੱਕ ਚੇਤੰਨਤਾ ਫੈਲਾਈ ਜਾਵੇ।
ਇਕੱਤਰਤਾ ਮੌਕੇ ਸ. ਸੂਬਾ ਸਿੰਘ ਬਾਦਲ ਹਲਕਾ ਇੰਚਾਰਜ, ਸ. ਗੁਰਚੇਤ ਸਿੰਘ ਢਿੱਲੋਂ, ਸ. ਰਾਜਪਾਲ ਸਿੰਘ ਸਰਪੰਚ, ਸ. ਲਖਵਿੰਦਰ ਸਿੰਘ ਰਸੀਵਰ ਗੁਰਦੁਆਰਾ ਗੁਰੂ ਕੀ ਢਾਬ ਆਦਿ ਵੀ ਹਾਜ਼ਰ ਸਨ।

Related posts

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਸ਼ਹੀਦ ਭਗਤ ਸਿੰਘ ਦੀ ਧਰਤੀ ਖਟਕੜ ਕਲਾਂ ਵਿੱਚ ਆਮ ਆਦਮੀ ਪਾਰਟੀ ਦਾ ਸਮੂਹਿਕ ਵਰਤ

Bunty

ਕਬੱਡੀ ਖਿਡਾਰੀ ਸੰਦੀਪ ਨੰਗਲ ਹੱਤਿਆਕਾਂਡ ‘ਚ ਦੋ ਸ਼ੂਟਰਾਂ ਸਮੇਤ 7 ਗ੍ਰਿਫ਼ਤਾਰ, ਮੁਲਜ਼ਮਾਂ ‘ਚੋਂ ਇਕ ਸੁਖਮੀਤ ਸਿੰਘ ਡਿਪਟੀ ਦਾ ਕਾਤਲ

Bunty

ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਸਕਾਚ ਦੀਆਂ ਬੋਤਲਾਂ ਵਿੱਚ ਨਕਲੀ ਸ਼ਰਾਬ ਭਰਨ ਵਾਲੇ ਗਿਰੋਹ ਦਾ ਪਰਦਾਫਾਸ਼

Bunty