Punjab

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਹੋਏ ਨਤਮਸਤਕ

ਦਿੜ੍ਹਬਾ/ਕੌਹਰੀਆਂ/ਛਾਜਲੀ, (ਦਲਜੀਤ ਕੌਰ) – ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ। ਸ. ਚੀਮਾ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਏ ਗਏ ਸੱਚ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ। ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਕੌਹਰੀਆਂ, ਛਾਜਲੀ, ਕਣਕਵਾਲ, ਗੋਬਿੰਦਗੜ੍ਹ ਜੇਜੀਆ, ਖੋਖਰ ਖੁਰਦ ਆਦਿ ਪਿੰਡਾਂ ਵਿੱਚ ਆਯੋਜਿਤ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲਿਆ ਤੇ ਸੰਗਤਾਂ ਨੂੰ ਵਧਾਈ ਦਿੱਤੀ।
ਇਸ ਦੌਰਾਨ ਗੁਰਦੁਆਰਾ ਸਾਹਿਬਾਨ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜੱਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਤੇ ਕਲੱਬਾਂ ਵੱਲੋਂ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਵਿਸ਼ੇਸ਼ ਤੌਰ ਤੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin