International

ਸ਼ੰਘਾਈ ਸਹਿਯੋਗ ਸੰਗਠਨ ਦੇ ਦੇਸ਼ ਇੱਕ-ਦੂਜੇ ਦੀ ਪ੍ਰਭੂਸੱਤਾ ਦਾ ਸਨਮਾਨ ਕਰਨ: ਜੈਸ਼ੰਕਰ

ਬਿਸ਼ਕੇਕ  –  ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਚੀਨ ’ਤੇ ਚੁਟਕੀ ਲੈਂਦਿਆਂ ਵੀਰਵਾਰ ਨੂੰ ਕਿਹਾ ਕਿ ‘‘ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਨੂੰ ਅੰਤਰਰਾਸ਼ਟਰੀ ਕਾਨੂੰਨ ਦੇ ਸਿਧਾਂਤਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਇਕ-ਦੂਜੇ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਅਤੇ ਆਰਥਿਕ ਸਹਿਯੋਗ ਨੂੰ ਉਤਸ਼ਾਹਿਤ ਕਰਦੇ ਹੋਏ ਖੇਤਰ ਵਿਚ ਸਥਿਰਤਾ ਅਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।’’ ਜੈਸ਼ੰਕਰ ਨੇ ਇਹ ਟਿੱਪਣੀ ਉਦੋਂ ਕੀਤੀ ਜਦੋਂ ਉਹ ਕਿਰਗਿਸਤਾਨ ਦੇ ਬਿਸ਼ਕੇਕ ਵਿੱਚ ਐੱਸ.ਸੀ.ਓ. ਸਰਕਾਰ ਦੇ ਮੁਖੀਆਂ ਦੀ ਕੌਂਸਲ ਦੇ 22ਵੇਂ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿੱਚ ਮੱਧ ਏਸ਼ੀਆਈ ਦੇਸ਼ਾਂ ਦੇ ਹਿੱਤਾਂ ਦੀ ਕੇਂਦਰੀਤਾ ਇਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।ਬੀਜਿੰਗ, ਪਾਕਿਸਤਾਨ ਵਿੱਚ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਵਿੱਚ ਅਰਬਾਂ ਡਾਲਰ ਦਾ ਨਿਵੇਸ਼ ਕਰ ਰਿਹਾ ਹੈ। ਭਾਰਤ ਨੇ ਪਾਕਿਸਤਾਨ ਵਿੱਚ ਇਸ ਪ੍ਰੋਜੈਕਟ ਦਾ ਵਿਰੋਧ ਕੀਤਾ ਹੈ, ਕਿਉਂਕਿ ਇਹ ਗਲਿਆਰਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚੋਂ ਹੋ ਕੇ ਲੰਘਦਾ ਹੈ। ਉਨ੍ਹਾਂ ਕਿਹਾ, “ਖੇਤਰ ਦੇ ਅੰਦਰ ਵਪਾਰ ਨੂੰ ਬਿਹਤਰ ਬਣਾਉਣ ਲਈ ਸਾਨੂੰ ਮਜ਼ਬੂਤ ਸੰਪਰਕ ਅਤੇ ਬੁਨਿਆਦੀ ਢਾਂਚੇ ਦੀ ਲੋੜ ਹੈ।ਅਜਿਹੀਆਂ ਪਹਿਲਕਦਮੀਆਂ ਵਿਚ ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਅਤੇ
ਖੇਤਰੀ ਅਖੰਡਤਾ ਦਾ ਸਨਮਾਨ ਕਰਨਾ ਚਾਹੀਦਾ ਹੈ।’’ ਵਿਦੇਸ਼ ਮੰਤਰੀ ਨੇ ਕਿਹਾ, ’’ਗਲੋਬਲ ਸਾਊਥ (ਪੱਛੜੇ ਦੇਸ਼ਾਂ) ਨੂੰ ਅਪਾਰਦਰਸ਼ੀ ਪਹਿਲਕਦਮੀਆਂ ਤੋਂ ਪੈਦਾ ਹੋਣ ਵਾਲੇ ਗੈਰ-ਵਿਵਹਾਰਕ ਕਰਜ਼ੇ ਦੇ ਬੋਝ ਹੇਠਾਂ ਨਹੀਂ ਦਬਾਇਆ ਜਾਣਾ ਚਾਹੀਦਾ। ਭਾਰਤ-ਮੱਧ ਏਸ਼ੀਆ-ਯੂਰਪ ਆਰਥਿਕ ਗਲਿਆਰਾ ਅਤੇ ਅੰਤਰਰਾਸ਼ਟਰੀ ਉੱਤਰ-ਦੱਖਣੀ ਟ੍ਰਾਂਸਪੋਰਟ ਕੋਰੀਡੋਰ ਖੁਸ਼ਹਾਲੀ ਦੇ ਪ੍ਰੇਰਕ ਬਣ ਸਕਦੇ ਹਨ।’

Related posts

ਜੇ ਕਮਾਂਡਰ ਸੁਲੇਮਾਨੀ ਨਾ ਮਰਦਾ ਤਾਂ ਅੱਜ ਈਰਾਨ-ਅਮਰੀਕਾ ਸਮਝੌਤਾ ਸੰਭਵ ਨਾ ਹੁੰਦਾ – ਟਰੰਪ

admin

ਅਮਰੀਕਾ-ਈਰਾਨ ਸਮਝੌਤੇ ਤੋਂ ਬਾਅਦ 34 ਭਾਰਤੀ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਰਵਾਨਾ ਹੋਣਗੇ

admin

ਅਮਰੀਕਾ ਦੇ ਸਹਿਯੋਗ ਤੋਂ ਬਿਨਾਂ ਇਜ਼ਰਾਈਲ ਦਾ ਬਚਾਅ ਬੇਹੱਦ ਮੁਸ਼ਕਲ ਹੋ ਜਾਂਦਾ – ਟਰੰਪ

admin