India

ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਖਿਲਾਫ਼ ਸੁਪਰੀਮ ਕੋਰਟ ਪਹੁੰਚੀ ਹਰਿਆਣਾ ਸਰਕਾਰ

ਨਵੀਂ ਦਿੱਲੀ – ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਦਰਅਸਲ 10 ਜੁਲਾਈ ਨੂੰ ਇਕ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ’ਤੇ ਲਾਏ ਗਏ ਬੈਰੀਕੇਡਜ਼ ਨੂੰ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ।
ਮੰਨਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਹਰਿਆਣਾ ਸਰਕਾਰ ਵਲੋਂ ਸੁਪਰੀਮ ਕੋਰਟ ਤੋਂ ਇਸ ਪਟੀਸ਼ਨ ’ਤੇ ਜਲਦੀ ਸੁਣਵਾਈ ਦੀ ਮੰਗ ਕਰ ਸਕਦੀ ਹੈ। ਦੱਸ ਦੇਈਏ ਕਿ ਸ਼ੰਭੂ ਬਾਰਡਰ ਨੂੰ ਬੰਦ ਕਰਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੀ ਸਖ਼ਤ ਟਿੱਪਣੀ ਕੀਤੀ ਸੀ। ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਕੋਈ ਵੀ ਸਰਕਾਰ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ। ਦਰਅਸਲ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਪਿਛਲੇ 6 ਮਹੀਨਿਆਂ ਤੋਂ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਇੱਥੇ ਡਟੇ ਹੋਏ ਹਨ। ਬਾਰਡਰ ਬੰਦ ਹੋਣ ਕਾਰਨ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਸਥਾਨਕ ਕਾਰੋਬਾਰੀਆਂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਕੀਤੀ ਸੀ।

Related posts

ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਪੰਜਾਬੀ ਵਿੱਚ ਚੁੱਕੀ ਸਹੁੰ, ‘ਇਨਕਲਾਬ ਜ਼ਿੰਦਾਬਾਦ’, ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਕੀਤਾ ਬੁਲੰਦ

Bunty

ਭਾਜਪਾ ਦੇ ਸਾਬਕਾ ਸੰਸਦ ਮੈਂਬਰ ਹਰੀਸ਼ਚੰਦਰ ਚਵਾਨ ਦਾ ਦੇਹਾਂਤ

Bunty

ਕੋਚੀਨ ਸ਼ਿਪਯਾਰਡ ਨੇ ਦੇਸ਼ ਦਾ ਪਹਿਲਾ ਸਵਦੇਸ਼ੀ ਏਅਰਕ੍ਰਾਫਟ ਕੈਰੀਅਰ ‘ਵਿਕਰਾਂਤ’ ਭਾਰਤੀ ਜਲ ਸੈਨਾ ਨੂੰ ਸੌਂਪਿਆ

Bunty