India

ਸਾਂਸਦਾਂ ਦੀ ਮੁਅੱਤਲੀ ਖ਼ਿਲਾਫ਼ ਵਿਰੋਧੀ ਧਿਰਾਂ ਵੱਲੋਂ ਵਿਜੇ ਚੌਕ ਤਕ ਰੋਸ ਮਾਰਚ

ਨਵੀਂ ਦਿੱਲੀ – ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਤੋਂ ਵਿਜੈ ਚੌਕ ਤੱਕ ਰੋਸ ਮਾਰਚ ਕੀਤਾ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਕਿ ਸਦਨ ’ਚ ਕੰਮ ਹੋਵੇ। ਰਾਜ ਸਭਾ ਦੇ ਚੇਅਰਮੈਨ ਨੇ ਮੁੱਦਾ ਉਠਾਉਂਦੇ ਹੋਏ ਸੰਸਦ ’ਚ ਜਾਤੀਵਾਦ ਦੀ ਗੱਲ ਕਰਨੀ ਸ਼ੁਰੂ ਕਰ ਦਿੱਤੀ। ਵਿਰੋਧੀ ਧਿਰ ਸੰਸਦ ’ਚ ਸੁਰੱਖਿਆ ਕੁਤਾਹੀ ਦਾ ਮੁੱਦਾ ਉਠਾਉਣਾ ਚਾਹੁੰਦੀ ਹੈ ਤੇ ਸਰਕਾਰ ਤੋਂ ਪੁੱਛਦੀ ਹੈ ਕਿ ਅਜਿਹਾ ਕਿਉਂ ਹੋਇਆ, ਕਿਵੇਂ ਹੋਇਆ ਅਤੇ ਇਸ ਲਈ ਕੌਣ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੁਰੱਖਿਆ ’ਚ ਕੁਤਾਹੀ ਬਾਰੇ ਸਦਨ ’ਚ ਬੋਲਣਾ ਚਾਹੀਦਾ ਸੀ। ਪ੍ਰਧਾਨ ਮੰਤਰੀ ਕਿਤੇ ਹੋਰ ਬੋਲੇ ਪਰ ਲੋਕ ਸਭਾ ਤੇ ਰਾਜ ਸਭਾ ਵਿੱਚ ਨਹੀਂ ਆਏ।

Related posts

ਸ੍ਰੀਨਗਰ ਦੇ ਮੁਸਲਿਮ ਪਬਲਿਕ ਸਕੂਲ ‘ਚ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੇ ਸੈਂਕੜੇ ਬੱਚੇ

Bunty

ਲੋਕ ਸਭਾ ਚੋਣਾਂ ਦੇ ਪੰਜ ਗੇੜਾਂ ’ਚ ‘ਇੰਡੀਆ’ ਗੱਠਜੋੜ ਦਾ ਸਫਾਇਆ ਹੋਇਆ: ਸ਼ਾਹ

Bunty

ਭਾਰਤੀ ਫ਼ੌਜ ਨੇ ਲੱਦਾਖ ਚ ਕਮਿਊਨਿਟੀ ਰੇਡੀਓ ਸਟੇਸ਼ਨ ਕੀਤਾ ਸ਼ੁਰੂ

Bunty