India

ਸਾਈਕਲ ਚਲਾ ਕੇ ਪਾਰਲੀਮੈਂਟ ਪਹੁੰਚੇ ਸਿਹਤ ਮੰਤਰੀ ਮਾਂਡਵੀਆ !

ਨਵੀਂ ਦਿੱਲੀ – ਦਿੱਲੀ ਵਿੱਚ ਪ੍ਰਦੂਸ਼ਣ ਹਮੇਸ਼ਾ ਤੋਂ ਵੱਡੀ ਸਮੱਸਿਆ ਰਹੀ ਹੈ। ਇਸ ਦਾ ਵੱਡਾ ਕਾਰਨ ਇੱਥੇ ਰੋਜ਼ਾਨਾ ਲੱਖਾਂ ਵਾਹਨ ਲੰਘਦੇ ਹਨ ਪਰ ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸਾਈਕਲ ਚਲਾ ਕੇ ਅੱਜ ਲੋਕਾਂ ਨੂੰ ਇੱਕ ਖਾਸ ਸੰਦੇਸ਼ ਦਿੱਤਾ ਹੈ। ਸਿਹਤ ਮੰਤਰੀ ਨੇ ਸੰਸਦ ਦੇ ਬਜਟ ਸੈਸ਼ਨ ਵਿੱਚ ਪਹੁੰਚਣਾ ਸੀ, ਪਰ ਉਨ੍ਹਾਂ ਨੇ ਇਸ ਲਈ ਕਾਰ ਦੀ ਵਰਤੋਂ ਨਹੀਂ ਕੀਤੀ। ਸਗੋਂ ਉਹ ਸਾਈਕਲ ਚਲਾ ਕੇ ਹੀ ਪਾਰਲੀਮੈਂਟ ਪਹੁੰਚਿਆ।

ਸਿਹਤ ਮੰਤਰੀ ਸੰਸਦ ਕੰਪਲੈਕਸ ‘ਚ ਸਾਈਕਲ ‘ਤੇ ਸਵਾਰ ਨਜ਼ਰ ਆਏ। ਆਪਣੇ ਘਰ ਤੋਂ ਸੰਸਦ ਤੱਕ ਸਾਈਕਲ ‘ਤੇ ਹੀ ਪਹੁੰਚੇ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਜਦੋਂ ਕੋਈ ਕੇਂਦਰੀ ਮੰਤਰੀ ਜਾਂ ਸੰਸਦ ਮੈਂਬਰ ਸਾਈਕਲ ‘ਤੇ ਸਵਾਰ ਹੋ ਕੇ ਸੰਸਦ ਪਹੁੰਚੇ ਹਨ। ਇਸ ਤੋਂ ਪਹਿਲਾਂ ਵੀ ਕਈ ਆਗੂ ਅਜਿਹਾ ਕਰ ਚੁੱਕੇ ਹਨ।

ਕੋਰੋਨਾ ਨੂੰ ਲੈ ਕੇ ਰਾਜਾਂ ਨਾਲ ਲਗਾਤਾਰ ਬੈਠਕਾਂ

ਦੱਸ ਦਈਏ ਕਿ ਸਿਹਤ ਮੰਤਰੀ ਮਨਸੁਖ ਮਾਂਡਵੀਆ ਕੋਰੋਨਾ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਨੇ ਹਾਲ ਹੀ ‘ਚ ਕੋਰੋਨਾ ‘ਤੇ 8 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਮੀਖਿਆ ਬੈਠਕ ਕੀਤੀ। ਇਸ ਮੀਟਿੰਗ ਵਿੱਚ ਕਰੋਨਾ ਵਾਇਰਸ ਦੇ ਕੇਸਾਂ ਤੇ ਇਸਦੀ ਰੋਕਥਾਮ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ, ਤੇਲੰਗਾਨਾ, ਲਕਸ਼ਦੀਪ, ਤਾਮਿਲਨਾਡੂ, ਪੁਡੂਚੇਰੀ ਤੇ ਅੰਡੇਮਾਨ ਨਿਕੋਬਾਰ ਟਾਪੂਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲਿਆ।

Related posts

ਭਾਰਤੀ ਸੰਵਿਧਾਨ ਦੀ ਧਾਰਾ 142 ਕੀ ਹੈ ਜਿਸਨੂੰ ਉਪ-ਰਾਸ਼ਟਰਪਤੀ ਨੇ ‘ਪ੍ਰਮਾਣੂ ਮਿਜ਼ਾਈਲ’ ਕਿਹਾ ?

admin

14 ਅੱਤਵਾਦੀ ਹਮਲਿਆਂ ਦਾ ਦੋਸ਼ੀ, 5 ਲੱਖ ਰੁਪਏ ਦਾ ਇਨਾਮ: ਗੈਂਗਸਟਰ ਹੈਪੀ ਪਾਸੀਆ ਅਮਰੀਕਾ ‘ਚ ਗ੍ਰਿਫਤਾਰ

admin

ਵਕਫ਼ ਬੋਰਡ ਵਿੱਚ ਨਵੀਆਂ ਨਿਯੁਕਤੀਆਂ ‘ਤੇ ਪਾਬੰਦੀ, ਸਰਕਾਰ ਨੂੰ 7 ਦਿਨਾਂ ਦਾ ਸਮਾਂ !

admin