ਚੰਡੀਗੜ੍ਹ – ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਸੈਣੀ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸੈਣੀ ਨੂੰ ਬੁੱਧਵਾਰ ਦੇਰ ਰਾਤ ਵਿਜੀਲੈਂਸ ਨੇ ਜ਼ਮੀਨ ਘੁਟਾਲੇ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ।
ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਨੇ ਇਸ ਖ਼ਿਲਾਫ਼ ਵੀਰਵਾਰ ਸਵੇਰੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਅਤੇ ਇਸ ’ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਇਸ ਤੋਂ ਬਾਅਦ ਹਾਈ ਕੋਰਟ ਨੇ ਸਵੇਰੇ ਸੁਣਵਾਈ ਕੀਤਅ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ। ਇਸ ਤੋਂ ਬਾਅਦ ਅੱਜ ਹੀ ਤਿੰਨ ਵਜੇ ਦੁਬਾਰਾ ਸੁਣਵਾਈ ਦਾ ਸਮਾਂ ਤੈਅ ਕੀਤਾ। ਬਹਿਸ ਤੋਂ ਬਾਅਦ ਹਾਈ ਕੋਰਟ ਨੇ ਸੈਣੀ ਨੂੰ ਰਿਹਾਅ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ।