India

ਸਾਬਕਾ ਪੀਐੱਮ ਮਨਮੋਹਨ ਸਿੰਘ ਦੀ ਤਬੀਅਤ ਵਿਗੜੀ, ਏਮਜ਼ ’ਚ ਭਰਤੀ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਦਿੱਲੀ ਵਿਚ ਭਰਤੀ ਕਰਵਾਇਆ ਗਿਆ ਹੈ। ਸਾਲ 2004 ਤੋਂ 2014 ਤਕ ਪ੍ਰਧਾਨ ਮੰਤਰੀ ਰਹੇ ਮਨਮੋਹਨ ਸਿੰਘ ਇਸੇ ਸਾਲ ਕੋਰੋਨਾ ਵਾਇਰਸ ਤੋਂ ਇਨਫੈਕਟਿਡ ਹੋ ਗਏ ਸਨ। ਉਨ੍ਹਾਂ ਦਾ 19 ਅਪ੍ਰੈਲ ਨੂੰ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਏਮਜ਼ ਦੇ ਟਰਾਮਾ ਸੈਂਟਰ ਵਿਚ ਭਰਤੀ ਕਰਵਾਇਆ ਗਿਆ ਸੀ. ਇਸ ਤੋਂ ਬਾਅਦ 29 ਅਪ੍ਰੈਲ ਨੂੰ ਉਨ੍ਹਾਂ ਨੂੰ ਏਮਜ਼ ਦੇ ਟਰਾਮਾ ਸੈਂਟਰ ਤੋਂ ਛੁੱਟੀ ਦੇ ਦਿੱਤੀ ਗਈ ਸੀ। ਉਨ੍ਹਾਂ ਦੀ ਉਮਰ 88 ਸਾਲ ਹੈ ਤੇ ਉਨ੍ਹਾਂ ਨੂੰ ਸ਼ੂਗਰ ਦੀ ਵੀ ਬਿਮਾਰੀ ਹੈ।

ਸਾਬਕਾ ਪ੍ਰਧਾਨ ਮੰਤਰੀ ਦੀ ਦੋ ਵਾਰ ਬਾਈਪਾਸ ਸਰਜਰੀ ਵੀ ਹੋ ਚੁੱਕੀ ਹੈ। ਉਨ੍ਹਾਂ ਦੀ ਪਹਿਲੀ ਸਰਜਰੀ ਸਾਲ 1990 ਵਿਚ ਯੂਨਾਈਟਿਡ ਕਿੰਗਡਮ ਵਿਚ ਹੋਈ ਸੀ, ਜਦਕਿ 2009 ਵਿਚ ਏਮਜ਼ ਵਿਚ ਉਨ੍ਹਾਂ ਦੀ ਦੂਜੀ ਬਾਈਪਾਸ ਸਰਜਰੀ ਕੀਤੀ ਗਈ ਸੀ। ਪਿਛਲੇ ਸਾਲ ਮਈ ਦੇ ਮਹੀਨੇ ਵਿਚ ਵੀ ਉਨ੍ਹਾਂ ਨੂੰ ਬੁਖ਼ਾਰ ਦੇ ਚਲਦਿਆਂ ਹਸਪਤਾਲ ਵਿਚ ਭਰਤੀ ਹੋਣਾ ਪਿਆ ਸੀ।

Related posts

ਰਾਸ਼ਟਰ ਸੁਰੱਖਿਆ ਕਰਮੀਆਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ: ਰਾਸ਼ਟਰਪਤੀ ਮੁਰਮੂ

Bunty

‘ਆਪ’ ਸਰਕਾਰ ਦੀ ਆਬਕਾਰੀ ਨੀਤੀ ਕਾਰਨ ਦਿੱਲੀ ਸਰਕਾਰ ਨੂੰ 2,000 ਕਰੋੜ ਰੁਪਏ ਦਾ ਨੁਕਸਾਨ !

admin

ਇਸ ਸਾਲ ਆਲਮੀ ਭੁੱਖਮਰੀ ਸੂਚਕ ਅੰਕ ‘ਚ 7 ਸਥਾਨ ਤਿਲਕਿਆ ਭਾਰਤ, ਬੰਗਲਾਦੇਸ਼- ਪਾਕਿਸਤਾਨ ਤੇ ਨੇਪਾਲ ਵੀ ਅੱਗੇ

Bunty