International

ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਭ੍ਰਿਸ਼ਟਾਚਾਰ ਦੇ 2 ਮਾਮਲਿਆਂ ’ਚ ਬਰੀ

ਇਸਲਾਮਾਬਾਦ – ਇਸਲਾਮਾਬਾਦ ਹਾਈ ਕੋਰਟ ਨੇ ਬੁੱਧਵਾਰ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿਚ ਬਰੀ ਕਰ ਦਿੱਤਾ। ਉਸ ਨੂੰ 2018 ਵਿਚ ਇਨ੍ਹਾਂ ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਸ਼ਰੀਫ (73) ਨੇ ਐਵਨਫੀਲਡ ਜਾਇਦਾਦ ਅਤੇ ਅਲ-ਅਜ਼ੀਜ਼ੀਆ ਮਾਮਲਿਆਂ ’ਚ ਆਪਣੀ ਸਜ਼ਾ ਨੂੰ ਇਸਲਾਮਾਬਾਦ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ।
ਚੀਫ਼ ਜਸਟਿਸ ਆਮਿਰ ਫਾਰੂਕ ਅਤੇ ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਦੀ ਦੋ ਮੈਂਬਰੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫ਼ੈਸਲਾ ਸੁਣਾਇਆ। ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਨੂੰ ਜੁਲਾਈ, 2018 ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਲੰਡਨ ਵਿੱਚ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਐਵਨਫੀਲਡ ਜਾਇਦਾਦ ਭ੍ਰਿਸ਼ਟਾਚਾਰ ਮਾਮਲੇ ਵਿੱਚ 10 ਸਾਲ ਦੀ ਸਜ਼ਾ ਸੁਣਾਈ ਗਈ ਸੀ।

Related posts

ਜ਼ੇਲੈਂਸਕੀ ਨੇ ਜਾਰਜੀਆ ਤੇ ਮੋਰੋਕੋ ਤੋਂ ਵਾਪਸ ਬੁਲਾਇਆ ਆਪਣੇ ਰਾਜਦੂਤਾਂ ਨੂੰ , ਆਸਟ੍ਰੇਲੀਆ ਨੂੰ ਵੀ ਕੀਤੀ ਅਪੀਲ

Bunty

ਡੋਨਲਡ ਟਰੰਪ ਦੀ ਜਿੱਤ: 47ਵੇਂ ਰਾਸ਼ਟਰਪਤੀ ਵਜੋਂ ਅਗਲੇ ਸਾਲ ਸਹੁੰ ਚੁੱਕਣਗੇ !

admin

ਸਿੰਗਾਪੁਰ ‘ਚ ਅੰਤਰਰਾਸ਼ਟਰੀ ਆਲੋਚਨਾ ਦੇ ਬਾਵਜੂਦ ਮਾਨਸਿਕ ਤੌਰ ‘ਤੇ ਬਿਮਾਰ ਵਿਅਕਤੀ ਨੂੰ ਫਾਂਸੀ

Bunty