Punjab

ਸਾਬਕਾ ਫ਼ੌਜ ਮੁਖੀ ਜੇਜੇ ਸਿੰਘ ਨੇ ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਨਾਲ CM ਭਗਵੰਤ ਮਾਨ ਦੀ ਮੁਲਾਕਾਤ ‘ਤੇ ਚੁੱਕੇ ਸਵਾਲ

ਚੰਡੀਗੜ੍ਹ – ਭਾਜਪਾ ਆਗੂ ਅਤੇ ਸਾਬਕਾ ਫ਼ੌਜ ਮੁਖੀ ਜੇਜੇ ਸਿੰਘ ਨੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ‘ਤੇ ਸਵਾਲ ਖੜ੍ਹੇ ਕੀਤੇ ਹਨ। ਜੇਜੇ ਸਿੰਘ ਨੇ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਬਰਤਾਨਵੀ ਸੰਸਦ ਮੈਂਬਰ ਦੇ ‘ਵੱਖਵਾਦੀ ਅਤੇ ਭਾਰਤ ਵਿਰੋਧੀ’ ਵਿਚਾਰਾਂ ਦਾ ਸਮਰਥਨ ਕਰਦੀ ਹੈ।

ਤਨਮਨਜੀਤ ਸਿੰਘ ਢੇਸੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਹਨ। ਉਹ ਅਜਿਹਾ ਵਿਅਕਤੀ ਹੈ ਜਿਸ ਨੇ ਹਮੇਸ਼ਾ ਭਾਰਤ ਵਿਰੋਧੀ ਸਟੈਂਡ ਲਿਆ ਹੈ। ਕਸ਼ਮੀਰ ਮੁੱਦੇ ‘ਤੇ ਵੀ ਤਨਮਨਜੀਤ ਸਿੰਘ ਭਾਰਤ ਦੇ ਸਟੈਂਡ ਤੋਂ ਵੱਖਰਾ ਬੋਲਦੇ ਹਨ। ਸਾਬਕਾ ਫ਼ੌਜ ਮੁਖੀ ਨੇ ਕਿਹਾ ਕਿ ਤਨਮਨਜੀਤ ਸਿੰਘ ਨਾਲ ਭਗਵੰਤ ਮਾਨ ਵੱਲੋਂ ਵਿਚਾਰੇ ਗਏ ਮੁੱਦਿਆਂ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ।

ਜਨਰਲ ਜੇਜੇ ਸਿੰਘ ਨੇ ਕਿਹਾ ਕਿ ਤਨਮਨਜੀਤ ਸਿੰਘ ਨੇ ਕਸ਼ਮੀਰ ਦੇ ਮੁੱਦੇ ਨੂੰ ਅੰਤਰਰਾਸ਼ਟਰੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਤਨਮਨਜੀਤ ਸਿੰਘ ਦੀ ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਸ ਮਾਮਲੇ ‘ਤੇ ਸਪੱਸ਼ਟੀਕਰਨ ਦੇਣ।

ਦੱਸ ਦੇਈਏ ਕਿ ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਸਿੰਘ ਨੇ ਉਥੇ ਸਦਨ ਵਿੱਚ ਭਾਰਤ ਨਾਲ ਰੱਖਿਆ ਸੌਦਿਆਂ ਨੂੰ ਖਤਮ ਕਰਨ ਦੀ ਵਕਾਲਤ ਕੀਤੀ ਸੀ। ਤਨਮਨਜੀਤ ਸਿੰਘ ਦੇ ਖ਼ਾਲਿਸਤਾਨ ਸਮਰਥਕਾਂ ਨਾਲ ਨੇੜਲੇ ਸਬੰਧ ਦੱਸੇ ਜਾਂਦੇ ਹਨ। ਉਹ ਕਈ ਵਾਰ ਭਾਰਤ ਵਿਰੋਧੀ ਬੋਲਦਾ ਰਿਹਾ ਹੈ।

Related posts

ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ !

admin

ਸਪੈਸ਼ਲ ਟਾਸਕ ਫੋਰਸ ਦਾ ਕੰਮ ਹੁਣ ਵਧੇਰੇ ਪਾਰਦਰਸ਼ੀ ਹੋਵੇਗਾ

admin

ਜੂਆਲੋਜਿਕਲ ਸੋਸਾਇਟੀ ਨੇ ‘ਸੇਵਾ ਪਾਰਵ ਅਤੇ ਵਿਸ਼ਵ ਓਜ਼ੋਨ ਦਿਵਸ’ ਮਨਾਇਆ

admin