Punjab

ਸਾਬਕਾ ਮੈਂਬਰ ਪਾਰਲੀਮੈਂਟ ਹਰਿੰਦਰ ਸਿੰਘ ਖਾਲਸਾ ਅਕਾਲੀ ਦਲ ਵਿੱਚ ਸ਼ਾਮਲ

ਚੰਡੀਗੜ੍ਹ – ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਲੀਡਰਾਂ ਵੱਲੋਂ ਅਜੇ ਵੀ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਕੁਝ ਨਵੇਂ ਚਿਹਰੇ ਸਿਆਸਤ ਵਿੱਚ ਐਂਟਰੀ ਮਾਰ ਰਹੇ ਹਨ ਤਾਂ ਕੁਝ ਪੁਰਾਣੇ ਲੀਡਰ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਚਾਰ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ ਦਿੰਦੇ ਹੋਏ ਸਾਬਕਾ ਸਾਂਸਦ ਹਰਿੰਦਰ ਸਿੰਘ ਖਾਲਸਾ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿੰਦਰ ਸਿੰਘ ਖਾਲਸਾ ਨੂੰ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ-ਬਸਪਾ ਗਠਜੋੜ ਦਾ ਚੰਡੀਗੜ੍ਹ ਵਿੱਚ ਚੋਣ ਮੈਨੀਫੈਸਟੋ ਜਾਰੀ ਕੀਤਾ, ਜਿਸ ਵਿੱਚ ਪੰਜਾਬ ਦੇ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਗਏ। ਮੈਨੀਫੈਸਟੋ ਜਾਰੀ ਕਰਦੇ ਹੋਏ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਚੋਣ ਮਨੋਰਥ ਪੱਤਰ ਬਾਕੀ ਸਾਰੀਆਂ ਪਾਰਟੀਆਂ ਤੋਂ ਵੱਖਰਾ ਹੈ। ਇਸ ਵਿੱਚ ਗਰੀਬ, ਪਛੜੇ ਵਰਗ ਦੇ ਲੋਕਾਂ, ਔਰਤਾਂ, ਕਿਸਾਨਾਂ, ਘੱਟਗਿਣਤੀ ਭਾਈਚਾਰਿਆਂ ਤੋਂ ਲੈ ਕੇ ਖਿਡਾਰੀਆਂ ਲਈ ਕਈ ਵੱਡੇ ਐਲਾਨ ਕੀਤੇ ਗਏ। ਸੁਖਬੀਰ ਬਾਦਲ ਨੇ ਮੈਨੀਫੈਸਟੋ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਦੀ ਸਰਕਾਰ ਬਣਨ ‘ਤੇ ਦੋ ਉਪ ਮੁੱਖ ਮੰਤਰੀ ਹੋਣਗੇ, ਜਿਨ੍ਹਾਂ ਵਿੱਚੋਂ ਇੱਕ ਹਿੰਦੂ ਤੇ ਇੱਕ ਦਲਿਤ ਭਾਈਚਾਰੇ ਨਾਲ ਸਬੰਧਤ ਹੋਵੇਗਾ।

Related posts

ਸਿੱਖ ਚਿੰਨ੍ਹਾਂ ‘ਤੇ ਸਪੱਸ਼ਟ ਦਿਸ਼ਾ-ਨਿਰਦੇਸ਼ ਲਾਗੂ ਕਰਾਉਣ ਲਈ ਜਨਹਿੱਤ ਪਟੀਸ਼ਨ ਦਾਇਰ !

admin

ਹਾਈਕੋਰਟ ਵਲੋਂ ਲੈਂਡ ਪੂਲਿੰਗ ਪਾਲਿਸੀ ‘ਤੇ 4 ਹਫ਼ਤੇ ਦੀ ਰੋਕ, ਅਗਲੀ ਸੁਣਵਾਈ 10 ਸਤੰਬਰ ਨੂੰ !

admin

ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਚੁਣੌਤੀ !

admin