Punjab

ਸਾਬਕਾ ਮੰਤਰੀ ਧਰਮਸੋਤ 13 ਜੂਨ ਤਕ ਪੁਲਿਸ ਰਿਮਾਂਡ ’ਤੇ, ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕੀਤਾ ਸੀ ਗਿ੍ਫ਼ਤਾਰ

ਮੁਹਾਲੀ – ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਪੱਤਰਕਾਰ ਕਮਲਜੀਤ ਸਿੰਘ ਤੇ ਸਾਬਕਾ ਮੰਤਰੀ ਦੇ ਓਐੱਸਡੀ ਚਮਕੌਰ ਸਿੰਘ ਨੂੰ ਸ਼ੁੱਕਰਵਾਰ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਹਰਪ੍ਰੀਤ ਕੌਰ ਦੀ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 13 ਜੂਨ ਤਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।

ਵਿਜੀਲੈਂਸ ਬਿਊਰੋ ਨੇ ਉਕਤ ਤਿੰਨਾਂ ਦੇ ਇਲਾਵਾ ਮਾਮਲੇ ’ਚ ਨਾਮਜ਼ਦ ਮੁਹਾਲੀ ਜੰਗਲਾਤ ਡਵੀਜ਼ਨ ਅਧਿਕਾਰੀ ਗੁਰਅਮਨਪ੍ਰੀਤ ਸਿੰਘ ਨੂੰ ਵੀ ਅਦਾਲਤ ’ਚ ਪੇਸ਼ ਕਰ ਕੇ 14 ਜੂਨ ਤਕ ਰਿਮਾਂਡ ਹਾਸਲ ਕੀਤਾ। ਗੁਰਅਮਨਪ੍ਰੀਤ ਨੂੰ ਵੀਰਵਾਰ ਨੂੰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। ਸਰਕਾਰੀ ਪੱਖ ਦੇ ਵਕੀਲ ਨੇ ਕੋਰਟ ’ਚ ਕਿਹਾ ਕਿ ਧਰਮਸੋਤ ਦੇ ਬੈਂਕ ਖਾਤਿਆਂ ਤੇ ਪ੍ਰਾਪਰਟੀ ਬਾਰੇ ਪੁੱਛਗਿੱਛ ਕਰਨੀ ਬਾਕੀ ਹੈ। ਜੰਗਲਾਤ ਮੰਡਲ ਅਧਿਕਾਰੀ ਗੁਰਅਮਨਪ੍ਰੀਤ ਸਿੰਘ ਤੇ ਧਰਮਸੋਤ ਤੋਂ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ। ਬਚਾਅ ਪੱਖ ਨੇ ਰਿਮਾਂਡ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਧਰਮਸੋਤ ਦਾ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਨੂੰ ਮਾਮਲੇ ’ਚ ਫਸਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੂੰ ਰਿਮਾਂਡ ’ਤੇ ਨਾ ਭੇਜਿਆ ਜਾਵੇ। ਜ਼ਿਕਰਯੋਗ ਹੈ ਕਿ ਧਰਮਸੋਤ ਤੇ ਉਨ੍ਹਾਂ ਦੇ ਸਾਥੀਆਂ ਨੂੰ ਵਿਜੀਲੈਂਸ ਬਿਊਰੋ ਨੇ ਸੱਤ ਜੂਨ ਨੂੰ ਗਿ੍ਰਫ਼ਤਾਰ ਕੀਤਾ ਸੀ। ਇਸ ਮਾਮਲੇ ’ਚ ਇਕ ਹੋਰ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ’ਤੇ ਵੀ ਕੇਸ ਦਰਜ ਹੈ। ਗਿਲਜੀਆਂ ਹਾਲੇ ਗਿ੍ਰਫ਼ਤ ਤੋਂ ਬਾਹਰ ਹਨ। ਉਨ੍ਹਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ।

Related posts

ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਚੁਣੌਤੀ !

admin

ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ-ਮੁੱਖ ਮੰਤਰੀ

Bunty

ਪੰਜਾਬ ਵਿਧਾਨ ਸਭਾ ਚੋਣਾਂ 2022: ਵੋਟਰਾਂ ਨੇ ਕੋਈ ਸਪੱਸ਼ਟ ਸਟੈਂਡ ਨਹੀਂ ਲਿਆ !

admin