ਨਵੀਂ ਦਿੱਲੀ – ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੌਜੂਦਗੀ ‘ਚ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਦਿੱਲੀ ‘ਚ ਕਰਵਾਏ ਗਏ ਇਕ ਪ੍ਰੋਗਰਾਮ ‘ਚ ਪੁਰੀ ਨੇ ਉਨ੍ਹਾਂ ਪਾਟਰੀ ਦੀ ਮੈਂਬਰਸ਼ਿਪ ਦਿਵਾਈ। ਜ਼ਿਕਰਯੋਗ ਹੈ ਕਿ ਇਸ ਸਾਲ ਪੰਜ ਸੂਬਿਆਂ ‘ਚ ਹੋਣ ਵਾਲੇ ਵਿਧਾਨਸਭਾ ਚੋਣ ਤੋਂ ਪਹਿਲਾਂ ਸਾਰੀਆਂ ਰਾਜਨੀਤਕ ਪਾਰਟੀਆਂ ਆਪਣੇ ਆਪ ਨੂੰ ਮਜ਼ਬੂਤ ਕਰਨ ਦੀ ਪੂਰੀ ਕੋਸ਼ਿਸ਼ ‘ਚ ਲੱਗੀਆਂ ਹੋਈਆਂ ਹਨ। ਅਜਿਹੇ ‘ਚ ਦੂਜੀ ਪਾਰਟੀ ਦੇ ਵੱਡੇ ਚਿਹਰਿਆਂ, ਜਾਣੀਆਂ-ਪਛਾਣੀਆਂ ਹਸਤੀਆਂ ਨੂੰ ਆਪਣੇ ਨਾਲ ਜੋੜਣ ਦੀਆਂ ਖਬਰਾਂ ਵੀ ਲਗਾਤਾਰ ਆ ਰਹੀਆਂ ਹਨ।