Punjab

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਆਪਣੇ ਭਰਾ ਤੇ ਭਤੀਜੇ ਨਾਲ ਗੋਲੀਬਾਰੀ !

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ।

ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਉਸ ਦੇ ਆਪਣੇ ਭਰਾ ਤੇ ਭਤੀਜੇ ਨਾਲ ਝੜਪ ਹੋ ਗਈ। ਦੋਵਾਂ ਵੱਲੋਂ ਇਕ-ਦੂਜੇ ‘ਤੇ ਗੋਲੀਆਂ ਤੱਕ ਚਲਾਈਆਂ ਗਈਆਂ। ਕਿਹਾ ਜਾ ਰਿਹਾ ਹੈ ਕਿ ਬੈਂਸ ਦੀ ਗੱਡੀ ‘ਤੇ ਗੋਲੀਆਂ ਲੱਗੀਆਂ ਹਨ। ਹਾਲਾਂਕਿ ਅਧਿਕਾਰਕ ਤੌਰ ‘ਤੇ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ।

ਮਿਲੀ ਜਾਣਕਾਰੀ ਮੁਤਾਬਕ ਸਿਮਰਜੀਤ ਬੈਂਸ ਨੇ ਵੀ ਜਵਾਬੀ ਕਾਰਵਾਈ ਕਰਕੇ ਫਾਇਰਿੰਗ ਕੀਤੀ। ਹਾਲਾਂਕਿ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਪਰ ਸਿਮਰਜੀਤ ਬੈਂਸ ਦੀ ਡਿਫੈਂਡਰ ਗੱਡੀ ਦੇ ਪਹੀਏ ‘ਤੇ ਗੋਲੀਆਂ ਲੱਗੀਆਂ ਹਨ। ਘਟਨਾ ਦੇ ਬਾਅਦ ਪੁਲਿਸ ਸ਼ਿਕਾਇਤ ਨਹੀਂ ਦਿੱਤੀ ਗਈ। ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਦੋਵਾਂ ਦਾ ਆਪਸੀ ਵਿਵਾਦ ਚੱਲ ਰਿਹਾ ਸੀ। ਦੋਵੇਂ ਵੱਖ-ਵੱਖ ਰਹਿ ਰਹੇ ਸਨ ਤੇ ਅੱਜ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚ ਬਹਿਸ ਛਿੜ ਗਈ ਤੇ ਗੱਲ ਇਥੋਂ ਤੱਕ ਵੱਧ ਗਈ ਕਿ ਗੋਲੀਆਂ ਤੱਕ ਚੱਲ ਗਈਆਂ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin