ਮੋਗਾ – ਐਤਵਾਰ ਨੂੰ ਮੋਗਾ ਵਿੱਚ ਬੀਜੇਪੀ ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਪੰਜਾਬ ਦੇ ਸਾਬਕਾ ਸੂਚਨਾ ਕਮਿਸ਼ਨਰ ਨਿਧੜਕ ਬਰਾੜ ਨੂੰ ਭਾਜਪਾ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਪੰਜਾਬ ਦੇ ਗੌਰਵਮਈ ਇਤਿਹਾਸ ਤੇ ਗੌਰਵਮਈ ਸੱਭਿਆਚਾਰ ਨੂੰ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਬਹਾਲ ਕਰ ਸਕਦੀ ਹੈ। ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਅਜਿਹੇ ਸੂਬੇ ਵਿੱਚ ਭਾਜਪਾ ਵਰਗੀ ਰਾਸ਼ਟਰਵਾਦੀ ਪਾਰਟੀ ਦਾ ਹੋਣਾ ਜ਼ਰੂਰੀ ਹੈ ਜੋ ਸਰਬ ਧਰਮ ਸਮਾਨ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਮੌਕੇ ਉਨ੍ਹਾਂ ਨਾਲ ਦੇਵ ਪ੍ਰਿਆ ਤਿਆਗੀ ਤੋਂ ਇਲਾਵਾ ਪਾਰਟੀ ਵਰਕਰ ਵੀ ਹਾਜ਼ਰ ਸਨ।