Punjab

ਸਾਬਕਾ CM ਬਾਦਲ ਨੂੰ ਨਾਲ ਲੈ ਕੇ ਲੰਬੀ ਹਲਕੇ ‘ਚ ਨਿਕਲੀ ਹਰਸਿਮਰਤ ਕੌਰ

ਲੰਬੀ – ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਚੋਣ ਮੈਦਾਨ ‘ਚ ਉਤਾਰਨ ਲਈ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੋਮਵਾਰ ਨੂੰ ਉਨ੍ਹਾਂ ਨੂੰ ਨਾਲ ਲੈ ਕੇ ਲੰਬੀ ਦੇ ਪਿੰਡਾਂ ‘ਚ ਨੂੰ ਨਿਕਲ ਪਈ। ਹਲਕੇ ਦੇ ਅੱਠ ਪਿੰਡਾਂ ਦਾ ਦੌਰਾ ਕੀਤਾ। ਪਿੰਡ ਭੀਟੀਵਾਲਾ ਵਿਖੇ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਾਦਲ ਸਾਹਿਬ ਨੂੰ ਸੁਪਰ ਸੀਐਮ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਦੁਬਾਰਾ ਚੋਣ ਲੜਨ ਲਈ ਬਾਦਲ ਸਾਹਿਬ ਮੇਰੀ ਗੱਲ ਨਹੀਂ ਸੁਣ ਰਹੇ। ਤੁਸੀਂ ਬਾਦਲ ਸਾਹਿਬ ਨੂੰ ਮਨਾਓ। ਇਲਾਕੇ ਦੇ ਲੋਕ ਇਸ ਮਾਮਲੇ ਵਿੱਚ ਮੇਰੀ ਮਦਦ ਕਰਨ। ਇਹ ਸੀਟ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ‘ਚ ਪਾਉਣਾ ਹੈ ਤਾਂ ਜੋ ਪੰਜਾਬ ‘ਚ ਮੁੜ ਅਕਾਲੀ-ਬਸਪਾ ਦੀ ਸਰਕਾਰ ਬਣਾਈ ਜਾ ਸਕੇ। ਹਰਸਿਮਰਤ ਨੇ ਕਿਹਾ ਕਿ ਬਾਦਲ ਸਾਹਿਬ ਤੁਸੀਂ ਘਰ ਬੈਠੋ। ਲੰਬੀ ਹਲਕੇ ‘ਚ ਉਹ ਖ਼ੁਦ ਘਰ-ਘਰ ਜਾਵੇਗੀ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਬਾਦਲ ਨੂੰ ਅਪੀਲ ਕੀਤੀ ਕਿ ਉਹ ਚੋਣ ਲੜਨ ਦਾ ਐਲਾਨ ਕਰਨ। ਲੋਕਾਂ ਨੇ ਵੀ ਜ਼ੋਰ ਪਾਇਆ ਕਿ ਬਾਦਲ ਸਾਹਬ ਅੱਜ ਐਲਾਨ ਕਰ ਹੀ ਦਿਓ। ਇਸ ਦੌਰਾਨ ਬੇਸ਼ੱਕ ਬਾਦਲ ਨੇ ਅਜੇ ਤਕ ਕੋਈ ਐਲਾਨ ਨਹੀਂ ਕੀਤਾ ਪਰ ਉਨ੍ਹਾਂ ਕਿਹਾ ਕਿ ਤੁਸੀਂ ਹੀ ਉਨ੍ਹਾਂ ਨੂੰ ਪੰਜ ਵਾਰ ਮੁੱਖ ਮੰਤਰੀ ਤੇ ਇੱਕ ਵਾਰ ਕੇਂਦਰੀ ਮੰਤਰੀ ਬਣਾਇਆ। ਉਨ੍ਹਾਂ ਕਿਹਾ ਖੇਤੀ ਕਾਨੂੰਨਾਂ ਖਿਲਾਫ਼ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦੀ ਤਰੀਫ ਕਰਦੇ ਹੋਏ ਕਿਹਾ ਕਿ ਇਨ੍ਹਾਂ ਕੁਰਬਾਨੀਆਂ ਦੀ ਬਦੌਲਤ ਹੀ ਕਾਨੂੰਨ ਵਾਪਸ ਹੋਏ ਹਨ।

Related posts

ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ !

admin

ਸਪੈਸ਼ਲ ਟਾਸਕ ਫੋਰਸ ਦਾ ਕੰਮ ਹੁਣ ਵਧੇਰੇ ਪਾਰਦਰਸ਼ੀ ਹੋਵੇਗਾ

admin

ਜੂਆਲੋਜਿਕਲ ਸੋਸਾਇਟੀ ਨੇ ‘ਸੇਵਾ ਪਾਰਵ ਅਤੇ ਵਿਸ਼ਵ ਓਜ਼ੋਨ ਦਿਵਸ’ ਮਨਾਇਆ

admin