ਚੰਡੀਗੜ੍ਹ – ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਤਕ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਜਾਣਕਾਰੀ ਸੈਣੀ ਦੇ ਵਕੀਲ ਨੇ ਦਿੱਤੀ ਹੈ। ਫਿਲਹਾਲ ਹੁਕਮਾਂ ਦੀ ਕਾਪੀ ਜਾਰੀ ਨਹੀਂ ਹੋਈ ਹੈ।