Punjab

ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਖਾਲਸਾ ਕਾਲਜ ਗੁਰਦੁਆਰਾ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਪੁਰਬ ਮੌਕੇ ਸ: ਰਜਿੰਦਰ ਮੋਹਨ ਸਿੰਘ ਛੀਨਾ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕਰਦੇ ਹੋਏ ਨਾਲ ਹਨ ਡਾ. ਮਹਿਲ ਸਿੰਘ ਅਤੇ ਹੋਰ।
ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਤੇ ਦੇਸ਼‐ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਨਾਲ ਹਾਜ਼ਰ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਗੁਰੂ ਸਾਹਿਬਾਨ ਜੀ ਦੇ ਉਪਦੇਸ਼ਾਂ ਨੂੰ ਅਪਨਾਉਣ ’ਤੇ ਜ਼ੋਰ ਦਿੱਤਾ।

ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਤੇ ਜਿਵੇਂ ਉਸਦੀ ਰਜ਼ਾ ਹੋਵੇ, ਨੂੰ ਕਬੂਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸ੍ਰੀਮਤੀ ਰਮਿੰਦਰ ਕੌਰ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ: ਮੇਜ਼ਰ ਸਿੰਘ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਸ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਗ੍ਰੰਥੀ ਸਿੰਘ ਸ: ਹਰਪ੍ਰੀਤ ਸਿੰਘ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Related posts

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 421ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ !

admin

ਪੰਜਾਬ ਵਿੱਚ ਬਿਜਲੀ ਦੀ ਮੰਗ ਬਹੁਤ ਤੇਜ਼ੀ ਨਾਲ ਵਧੀ !

admin

ਚੰਡੀਗੜ੍ਹ ਚ ਸਿਹਤ ਸੇਵਾਵਾਂ ਦੀਆਂ ਅਸਾਮੀਆਂ ਦੀ ਨਵੀਂ ਵੰਡ ਪੰਜਾਬ ਨਾਲ ਵੱਡਾ ਧੋਖਾ – ਗਿਆਨੀ ਹਰਪ੍ਰੀਤ ਸਿੰਘ

admin