ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁੰਦਰ ਜਲੌਅ ਸਜਾਏ ਗਏ। ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਹਾਜ਼ਰੀ ਭਰੀ। ਸੁੰਦਰ ਜਲੌ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ। ਦੇਰ ਸ਼ਾਮ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ।
previous post