ਅੰਮ੍ਰਿਤਸਰ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਅਤੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਦੇ ਬਾਵਜੂਦ ਦਿੱਲੀ ਕਮੇਟੀ ’ਚ ਸਾਈਨਿੰਗ ਅਥਾਰਟੀ ਬਣੇ ਹੋਏ ਹਨ। ਨਾਂ ਗੁਪਤ ਰੱਖਣ ਦੀ ਸੂਰਤ ’ਚ ਦੱਸਿਆ ਕਿ ਦਿੱਲੀ ਕਮੇਟੀ ਦੇ ਸਾਰੇ ਮਹੱਤਵਪੂਰਨ ਦਸਤਾਵੇਜ਼ਾਂ ’ਤੇ ਅਜੇ ਵੀ ਸਿਰਸਾ ਦੇ ਦਸਤਖ਼ਤ ਦੀ ਲੋੜ ਹੈ, ਜਦਕਿ ਅਸਲ ’ਚ ਕਮੇਟੀ ਦੇ ਪ੍ਰਬੰਧ ’ਚ ਸਿਰਸਾ ਦੀ ਕੋਈ ਵੀ ਥਾਂ ਨਹੀਂ ਹੈ।ਇਸ ਦੀ ਪੁਸ਼ਟੀ ਕਰਦੇ ਹੋਏ ਡੀਐੱਸਜੀਐੱਮਸੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਇਹ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾਡ਼ ਕਰਨ ਦੇ ਬਰਾਬਰ ਹੈ ਅਤੇ ਗੈਰ-ਕਾਨੂੰਨੀ ਤੌਰ ’ਤੇ ਸਿਰਸਾ ਡੀਐੱਸਜੀਐੱਮਸੀ ਦੇ ਪ੍ਰਧਾਨ ਵਜੋਂ ਡਿਊਟੀ ਨਿਭਾਉਂਦੇ ਰਹਿਣਾ ਹੈ, ਕਿਉਂਕਿ ਸਿਰਸਾ ਦੀ ਵਫ਼ਾਦਾਰੀ ਹੁਣ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਹੈ।ਸ਼੍ਰੋਮਣੀ ਅਕਾਲੀ ਦਲ ਦਿੱਤੀ ਦੇ ਪ੍ਰਧਾਨ ਤੇ ਡੀਐੱਸਜੀਐੱਮਸੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਡਾਇਰੈਕਟਰ ਗੁਰਦੁਆਰਾ ਚੋਣ ਨੂੰ ਡੀਐਸਜੀਐਮਸੀ ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਨੂੰ ਖ਼ਤਮ ਕਰਨ ਲਈ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ ਤਾਂ ਜੋ ਗੁਰੂ ਘਰਾਂ ਦੇ ਪ੍ਰਬੰਧ ਨੂੰ ਪਾਰਦਸ਼ਤਾ ਦੇ ਨਾਲ ਚਲਾਇਆ ਜਾ ਸਕੇ।