ਸਿਰਸਾ (ਸਤੀਸ਼ ਬਾਂਸਲ) – ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਡੱਬਵਾਲੀ ਦੇ ਕਾਲਾਂਵਾਲੀ ਮੰਡੀ ਵਿਧਾਨ ਸਭਾ ਹਲਕੇ ਵਿੱਚ ਆਯੋਜਿਤ ਸਵਾਗਤ ਅਤੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਇਨੈਲੋ, ਕਾਂਗਰਸ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਖੂਬ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਗੁਰੂਆਂ, ਕਿਸਾਨਾਂ ਅਤੇ ਅੰਨਦਾਤਾਵਾਂ ਦੀ ਧਰਤੀ ਹੈ। ਲੰਬੇ ਸਮੇਂ ਤੋਂ ਇੱਕ ਪਰਿਵਾਰ ਨੇ ਇਸ ਧਰਤੀ ‘ਤੇ ਰਾਜ ਕੀਤਾ ਹੈ। ਉਸ ਪਰਿਵਾਰ ਨੇ ਸੈਂਕੜੇ ਏਕੜ ਜ਼ਮੀਨ ਬਣਾਈ , ਪਰ ਕਦੇ ਵੀ ਕਿਸਾਨਾਂ ਅਤੇ ਵਪਾਰੀਆਂ ਦੀ ਸਾਰ ਨਹੀਂ ਲਈ , ਨਾ ਹੀ ਪਿੰਡਾਂ ਦਾ ਵਿਕਾਸ ਕੀਤਾ।
ਇਸ ਤੋਂ ਪਹਿਲਾਂ, ਡੱਬਵਾਲੀ ਪਹੁੰਚਣ ਤੇ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ, ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ, ਜ਼ਿਲ੍ਹਾ ਇੰਚਾਰਜ ਮੁਕੇਸ਼ ਗੌਡ, ਚੇਅਰਮੈਨ ਵੇਦ ਕੁਮਾਰ ਸ਼ਰਮਾ, ਪਵਨ, ਰਾਜਬੀਰ ਸਿੰਘ, ਡਾ. ਭੀਮਸੇਨ ਸ਼ਰਮਾ ਅਤੇ ਵੱਖ-ਵੱਖ ਸਮਾਜਿਕ ਸੰਗਠਨਾਂ ਨੇ ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਦਾ ਸ਼ਾਨਦਾਰ ਸਵਾਗਤ ਕੀਤਾ। ਵੱਖ-ਵੱਖ ਥਾਵਾਂ ਤੇ ਵਰਕਰਾਂ ਨੇ ਢੋਲ ਨਗਾਰਿਆਂ, ਮੋਦੀ-ਨਾਇਬ ਜ਼ਿੰਦਾਬਾਦ, ਡਾ. ਅਰਚਨਾ ਗੁਪਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਅਤੇ ਫੁੱਲਾਂ ਦੀ ਵਰਖਾ ਨਾਲ ਸੂਬਾ ਪ੍ਰਧਾਨ ਦਾ ਸਵਾਗਤ ਕੀਤਾ। ਥਾਂ ਥਾਂ ਸਵਾਗਤ ਤੋਂ ਪ੍ਰਭਾਵਿਤ ਹੋ ਕੇ, ਡਾ. ਅਰਚਨਾ ਗੁਪਤਾ ਨੇ ਸਾਰਿਆਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਇਹ ਸਨਮਾਨ ਨਿੱਜੀ ਨਹੀਂ ਹੈ, ਸਗੋਂ ਹਰ ਮਿਹਨਤੀ ਵਰਕਰ ਦਾ ਸਨਮਾਨ ਹੈ। ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਇਨੈਲੋ ਸਰਕਾਰ ਸੱਤਾ ਵਿੱਚ ਹੋਣ ਦੇ ਬਾਵਜੂਦ, ਇਸ ਖੇਤਰ ਵਿੱਚ ਸਿੰਚਾਈ, ਪੀਣ ਵਾਲੇ ਪਾਣੀ ਅਤੇ ਇੱਥੋਂ ਤੱਕ ਕਿ ਬੁਨਿਆਦੀ ਸਹੂਲਤਾਂ ਦਾ ਸਹੀ ਵਿਕਾਸ ਵੀ ਨਹੀਂ ਕਰਵਾਇਆ ਗਿਆ।ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ, ਸੂਬੇ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦੀ ਭਰਪਾਈਨਾਇਬ ਸੈਣੀ ਦੀ ਸਰਕਾਰ ਕਰ ਰਹੀ ਹੈ ਅਤੇ ਇਸ ਖੇਤਰ ਵਿੱਚ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਨਾਇਬ ਸਰਕਾਰ ਨੇ ਕੀਤੀ ਹੈ।
ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਵੱਲ ਠੋਸ ਕਦਮ ਚੁੱਕੇ ਹਨ। ਮੋਦੀ ਸਰਕਾਰ ਦੀ ਹਰ ਘਰ ਵਿੱਚ ਪਖਾਨੇ ਅਤੇ ਹਰ ਘਰ ਵਿੱਚ ਟੂਟੀ ਦਾ ਪਾਣੀ ਵਰਗੀਆਂ ਯੋਜਨਾਵਾਂ ਨੇ ਔਰਤਾਂ ਲਈ ਜੀਵਨ ਆਸਾਨ ਬਣਾਇਆ ਹੈ। ਨਾਲ ਹੀ ਲਾਡੋ ਲਕਸ਼ਮੀ ਯੋਜਨਾ ਤਹਿਤ, ਹਰਿਆਣਾ ਵਿੱਚ ਔਰਤਾਂ ਦੇ ਖਾਤਿਆਂ ਵਿੱਚ 2,100 ਰੁਪਏ ਘਰ ਬੈਠੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ 50 ਪ੍ਰਤੀਸ਼ਤ ਔਰਤਾਂ ਪਿੰਡਾਂ ਵਿੱਚ ਸਰਪੰਚ ਵਜੋਂ ਪ੍ਰਤੀਨਿਧਤਾ ਕਰ ਰਹੀਆਂ ਹਨ। ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਨੂੰ 33 ਪ੍ਰਤੀਸ਼ਤ ਰਾਖਵਾਂਕਰਨ ਦੇਣ ਦੇ ਆਪਣੇ ਵਾਅਦੇ ਨੂੰ 100 ਪ੍ਰਤੀਸ਼ਤ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ 2029 ਦੀਆਂ ਚੋਣਾਂ ਵਿੱਚ, 33 ਪ੍ਰਤੀਸ਼ਤ ਔਰਤਾਂ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਸੰਸਦ ਮੈਂਬਰ ਅਤੇ ਵਿਧਾਇਕ ਬਣਕੇ ਪਹੁੰਚਣਗੀਆਂ। ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ, ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਕਦੇ ਵੀ ਔਰਤਾਂ ਦਾ ਸਮਰਥਨ ਨਹੀਂ ਕੀਤਾ। ਇਸਨੇ ਉਨ੍ਹਾਂ ਦੀਆਂ ਵੋਟਾਂ ਲਈਆਂ ਪਰ ਨਾਰੀ ਸ਼ਕਤੀ ਵੰਦਨ ਸੋਧ ਐਕਟ ਦਾ ਵਿਰੋਧ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ। ਕਾਂਗਰਸ ਕਦੇ ਵੀ ਔਰਤਾਂ ਦੇ ਹਿੱਤਾਂ ਲਈ ਨਹੀਂ ਖੜ੍ਹੀ ਹੋਈ। ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਸਾਡੇ ਗੁਰੂਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਸ਼੍ਰੀ ਗੁਰੂ ਅਰਜੁਨ ਦੇਵ ਜੀ ਅਤੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸਾਹਿਬਜ਼ਾਦਿਆਂ ਨੇ ਹੱਸਦੇ ਹੱਸਦੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂਆਂ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਸਨਮਾਨ ਦਿੱਤਾ ਅਤੇ ਪੂਰੇ ਦੇਸ਼ ਵਿਚ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਜਿਸ ਨਾਲ ਨਵੀ ਪੀੜੀ ਨੂੰ ਉਹਨਾਂ ਸੇ ਤਿਆਗ ਅਤੇ ਬਲੀਦਾਨ ਦੀ ਪ੍ਰੇਰਨਾ ਮਿਲ ਰਹੀ ਹੈ। ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਲਗਾਤਾਰ ਵੱਧ ਰਹੀ ਹੈ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਇਸ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਰਿਵਾਰਾਂ ਦੇ ਪਰਿਵਾਰ ਬਰਬਾਦ ਹੋ ਰਹੇ ਹਨ, ਪਰ ਪੰਜਾਬ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ। ਇਸ ਦੇ ਉਲਟ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਵਿਸ਼ੇਸ਼ ਟਾਸਕ ਫੋਰਸ ਬਣਾਈ ਹੈ, ਜੋ ਨਸ਼ੇ ਦੇ ਵਪਾਰ ਵਿਰੁੱਧ ਸਖਤੀ ਨਾਲ ਕਾਰਵਾਈ ਕਰ ਰਹੀ ਹੈ।
ਭਾਜਪਾ ਦੀ ਸੂਬਾ ਪ੍ਰਧਾਨ ਨੇ ਕਿਹਾ ਕਿ ਨਸ਼ੇ ਦੀ ਦੁਰਵਰਤੋਂ ਵਿਰੁੱਧ ਲੜਾਈ ਸਿਰਫ਼ ਸਰਕਾਰ ‘ਤੇ ਭਰੋਸਾ ਕਰਕੇ ਨਹੀਂ ਜਿੱਤੀ ਜਾ ਸਕਦੀ। ਸਮਾਜ, ਖਾਸ ਕਰਕੇ ਔਰਤਾਂ ਅਤੇ ਮਾਪਿਆਂ ਦੀ ਇਸ ਵਿੱਚ ਅਹਿਮ ਭੂਮਿਕਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਬੱਚਾ ਜਾਂ ਨੌਜਵਾਨ ਵਿਚ ਨਸ਼ੇ ਦੀ ਲਤ ਸ਼ੁਰੂਆਤ ਚ ਦਿਖਾਈ ਦੇਵੇ ਤਾਂ ਪਰਿਵਾਰ ਨੂੰ ਤੁਰੰਤ ਇਸਨੂੰ ਰੋਕਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਅਗਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਪ੍ਰਣ ਲੈਣਾ ਚਾਹੀਦਾ ਹੈ। ਡਾ. ਗੁਪਤਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਡੱਬਵਾਲੀ ਨੂੰ ਪੁਲਿਸ ਜ਼ਿਲ੍ਹਾ ਬਣਾ ਕੇ ਇਲਾਕੇ ਦੀ ਸੁਰੱਖਿਆ ਮਜ਼ਬੂਤ ਕੀਤੀ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਾਬ ਦੇ ਨਸ਼ੇ ਵਿੱਚ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਹੈ। ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਮਾਨ ਸਰਕਾਰ ਨਾ ਤਾਂ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਨਾ ਹੀ ਗਰੀਬਾਂ,
ਔਰਤਾਂ ਅਤੇ ਨੌਜਵਾਨਾਂ ਦੇ ਨਾਲ ਖੜ੍ਹੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਅਤੇ ਸਿਰਸਾ ਜ਼ਿਲ੍ਹੇ ਵਿੱਚ ਵੀ ਕਮਲ ਦਾ ਫ਼ੁੱਲ ਖਿਲਣਾ ਯਕੀਨੀ ਬਣਾਉਣ।
ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਦਾ ਸਵਾਗਤ ਕਰਦਿਆਂ ਕਿਹਾ ਕਿ ਡਾ. ਅਰਚਨਾ ਗੁਪਤਾ ਦੀ ਅਗਵਾਈ ਹੇਠ ਭਾਜਪਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਡਾ. ਅਰਚਨਾ ਗੁਪਤਾ ਦੀ ਅਗਵਾਈ ਹੇਠ ਮਹਿਲਾ ਵਰਕਰਾਂ ਨੂੰ ਵੀ ਨਵੀਂ ਦਿਸ਼ਾ ਅਤੇ ਊਰਜਾ ਮਿਲੇਗੀ। ਸੁਨੀਤਾ ਦੁੱਗਲ ਨੇ ਕਿਹਾ ਕਿ ਭਾਜਪਾ ਸਰਕਾਰ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ, ਅਤੇ ਸਬਕਾ ਪ੍ਰਯਾਸ’ ਦੇ ਮੂਲ ਮੰਤਰ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਨੌਜਵਾਨਾਂ, ਕਿਸਾਨਾਂ, ਗਰੀਬਾਂ ਅਤੇ ਔਰਤਾਂ ਸਮੇਤ ਸਮਾਜ ਦੇ ਹਰ ਵਰਗ ਦੇ ਵਿਕਾਸ ਲਈ ਯੋਜਨਾਵਾਂ ਨੂੰ ਲਗਾਤਾਰ ਤਿਆਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਇਸ ਮੌਕੇ ਹੋਰ ਆਗੂਆਂ ਨੇ ਵੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ।
ਭਾਜਪਾ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ ਨੇ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਸਮੇਤ ਸਾਰੇ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਪ੍ਰੋਗਰਾਮ ਵਿੱਚ ਆਉਣ ‘ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਡਾ. ਅਰਚਨਾ ਗੁਪਤਾ ਦੀ ਸੂਬਾ ਪ੍ਰਧਾਨ ਵਜੋਂ ਨਿਯੁਕਤੀ ਨੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਅਤੇ ਊਰਜਾ ਭਰੀ ਹੈ। ਸੂਬਾ ਪ੍ਰਧਾਨ ਦੀ ਅਗਵਾਈ ਹੇਠ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਪਾਰਟੀ ਵਿੱਚ ਸ਼ਾਮਲ ਹੋਣਗੀਆਂ। ਰੇਣੂ ਸ਼ਰਮਾ ਨੇ ਕਿਹਾ ਕਿ ਭਾਜਪਾ ਵਰਕਰ ਮੋਦੀ ਅਤੇ ਨਾਇਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਕੰਮ ਕਰ ਰਹੇ ਹਨ।
ਇਸ ਮੌਕੇ ਚੇਅਰਮੈਨ ਦੇਵ ਕੁਮਾਰ ਸ਼ਰਮਾ, ਚੇਅਰਮੈਨ ਸਤੀਸ਼ ਜੱਗਾ, ਚੇਅਰਮੈਨ ਸਤਪਾਲ ਪਿਪਲੀ, ਜ਼ਿਲ੍ਹਾ ਜਨਰਲ ਸਕੱਤਰ ਵਿਜਯੰਤ ਸ਼ਰਮਾ, ਹਰਜਿੰਦਰ ਰੋਡੀ, ਜ਼ਿਲ੍ਹਾ ਮੀਤ ਪ੍ਰਧਾਨ ਸਤਿੰਦਰ ਗਰਗ, ਸਾਬਕਾ ਸੰਸਦ ਮੈਂਬਰ ਚਰਨਜੀਤ ਰੋਡੀ, ਰਾਜਿੰਦਰ ਦੇਸੂ ਯੋਧਾ, ਵਿਜੇ ਵਧਵਾ, ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਪ੍ਰਿੰਸ ਬਿਸ਼ਨੋਈ, ਜ਼ਿਲ੍ਹਾ ਸਕੱਤਰ ਅਮੀਲਾਲ ਪਾਰਿਕ, ਜ਼ਿਲ੍ਹਾ ਸਕੱਤਰ ਡਾ: ਰਮੇਸ਼ , ਸਾਬਕਾ ਸੂਬਾ ਸਕੱਤਰ ਡਾ: ਭੀਮ ਸੈਨ, ਮਹਿਲਾ ਮੋਰਚਾ ਜਿਲਾ ਪ੍ਰਧਾਨ ਬੇਗੋ ਰਾਣੀ, ਵਿਕਾਸ ਕਾਲੂਆਣਾ, ਜ਼ਿਲ੍ਹਾ ਮੀਡੀਆ ਇੰਚਾਰਜ ਮੁਨੀਸ਼ ਮੋਂਗਾ, ਰਾਜਪ੍ਰੀਤ ਮਾਂਗੇਆਣਾ ਸਮੇਤ ਸਮੂਹ ਮੰਡਲ ਪ੍ਰਧਾਨ, ਅਹੁਦੇਦਾਰ, ਵਰਕਰ ਅਤੇ ਪਤਵੰਤੇ ਹਾਜ਼ਰ ਸਨ।
